13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 15-04-2026
ਗੋਇੰਦਵਾਲ ਸਾਹਿਬ, 14 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦਾ ਅੱਠਵੀਂ ਪ੍ਰੀਖਿਆ 2026 ਦਾ ਨਤੀਜਾ ਐਲਾਨਿਆ ਗਿਆ, ਜਿਸ 'ਚ ਸੰਸਥਾ ਦੇ ਸਾਰੇ ਵਿਦਿਆਰਥੀ ਵਧੀਆ ਨੰਬਰਾਂ ਨਾਲ ਪਾਸ ਹੋਏ, ਜਿਨ੍ਹਾਂ 'ਚ ਤਕਦੀਰ ਕੌਰ ਨੇ 93 ਪ੍ਰਤੀਸ਼ਤ, ਗੁਰਰਹਿਮਤ ਕੌਰ ਨੇ 92 ਪ੍ਰਤੀਸ਼ਤ, ਖੁਸ਼ਪ੍ਰੀਤ ਕੌਰ ਨੇ 91 ਪ੍ਰਤੀਸ਼ਤ, ਅੰਸਪ੍ਰੀਤ ਕੌਰ ਨੇ 91 ਪ੍ਰਤੀਸ਼ਤ, 90 ਪ੍ਰਤੀਸ਼ਤ , ਹਰਲੀਨ ਕੌਰ ਨੇ 88 ਪ੍ਰਤੀਸ਼ਤ, ਕਰਨਦੀਪ ਸਿੰਘ ਨੇ 85 ਪ੍ਰਤੀਸ਼ਤ, ਅੰਸਦੀਪ ਸਿੰਘ ਨੇ 85 ਪ੍ਰਤੀਸ਼ਤ, ਅਭੀਜੋਤ ਸਿੰਘ ਅੰਸਪ੍ਰੀਤ ਸਿੰਘ, ਇਕਬਾਲ ਸਿੰਘ ਨੇ 82 ਪ੍ਰਤੀਸ਼ਤ, ਅਬੈਜੋਤ ਸਿੰਘ ਨੇ 80 ਪ੍ਰਤੀਸ਼ਤ ਅਤੇ ਬਾਕੀ ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉੱਪਰ ਨੰਬਰ ਹਾਸਲ ਕੀਤੇ ਗਏ ਹਨ | ਸੰਸਥਾ ਵਲੋਂ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਸੰਸਥਾ ਦੇ ਮੁਖੀ ਭਗਵੰਤ ਕੌਰ ਔਲਖ ਨੇ ਬੱਚਿਆਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਉਹ ਨਕਲ ਵਰਗੀ ਲਾਹਨਤ ਤੋਂ ਦੂਰ ਰਹਿ ਕੇ ਸਖ਼ਤ ਮਿਹਨਤ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਾਲਾਨਾ ਇਮਤਿਹਾਨਾਂ ਵਿਚ ਚੰਗੇ ਨੰਬਰ ਹਾਸਲ ਕੀਤੇ ਜਾ ਸਕਣ | ਇਸ ਮੌਕੇ ਸ਼ਰਨਜੀਤ ਕੌਰ, ਨੀਲਮ ਕੌਰ, ਮਨਪ੍ਰੀਤ ਕੌਰ, ਕਾਰਜ ਸਿੰਘ, ਬੇਅੰਤ ਕੌਰ, ਕੰਵਰਜੀਤ ਸਿੰਘ, ਸੰਦੀਪ ਕੌਰ, ਦਵਿੰਦਰ ਕੌਰ, ਗੁਰਜਿੰਦਰ ਕੌਰ, ਸੁਖਵਿੰਦਰ ਕੌਰ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਖ਼ਿਲਾਫ਼ ਬਣਾਇਆ ਕਾਨੂੰਨ ਸ਼ਲਾਘਾਯੋਗ ਕਦਮ-ਬਲਵਿੰਦਰ ਝਬਾਲ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿੰਡ ਚੁਤਾਲਾ ਦੀ ਇਕਾਈ ਦੀ ਮੀਟਿੰਗ <br/>
Ad Position 24