13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬੇਅਦਬੀ ਖ਼ਿਲਾਫ਼ ਬਣਾਇਆ ਕਾਨੂੰਨ ਸ਼ਲਾਘਾਯੋਗ ਕਦਮ-ਬਲਵਿੰਦਰ ਝਬਾਲ

Ad Position 21
No active advertisement
ਅਜੀਤ ਡੈਸਕ 15-04-2026
ਝਬਾਲ, 14 ਅਪ੍ਰੈਲ (ਸੁਖਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਬੇਅਦਬੀ ਖ਼ਿਲਾਫ਼ ਬਣਾਏ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਕਾਨੂੰਨ ਦੀ ਸ਼ਲਾਘਾ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਕਾਨੂੰਨ ਬਣਾਕੇ ਸਰਕਾਰ ਨੇ ਆਪਣਾ ਰੋਲ ਨਿਭਾਇਆ ਹੈ | ਉਨ੍ਹਾਂ ਨੇ ਇਸ ਨੂੰ ਸਿੱਖ ਸੰਗਤਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਭਾਵਨਾਵਾਂ ਦੀ ਜਿੱਤ ਦੱਸਿਆ | ਉਨ੍ਹਾਂ ਕਿਹਾ ਕਿ ਇਹ ਬਿੱਲ ਬੇਅਦਬੀ ਦਾ ਅੰਤ ਕਰੇਗਾ ਅਤੇ ਸਖ਼ਤ ਸਜ਼ਾਵਾਂ ਦੇ ਡਰੋਂ ਕੋਈ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਇਸ ਬਿੱਲ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਹੋਰ ਮਜ਼ਬੂਤੀ ਨਾਲ ਸੁਰੱਖਿਅਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਸਿੱਖ ਕੌਮ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਬੇਅਦਬੀਆਂ ਵਾਲੀ ਸਮੱਸਿਆ ਤੋਂ ਰਾਹਤ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਬੱਚਿਆਂ 'ਚ ਪੇਟ ਦਰਦ ਹੋਣ 'ਤੇ ਲਾਪ੍ਰਵਾਹੀ ਨਾ ਵਰਤੋਂ- ਡਾ. ਸੁਪਿ੍ਯਾ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>
Ad Position 24