13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਵਿਖੇ ਨਵੇਂ ਸੈਸ਼ਨ ਦੇ ਆਗਾਜ਼ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ <br/>

Ad Position 21
No active advertisement
ਅਜੀਤ ਡੈਸਕ 15-04-2026
ਫਤਿਆਬਾਦ, 14 ਅਪੈ੍ਰਲ (ਹਰਵਿੰਦਰ ਸਿੰਘ ਧੂੰਦਾ)-ਸਥਾਨਕ ਕਸਬੇ ਦੇ ਨਾਮਵਰ ਵਿਦਿਅਕ ਅਦਾਰੇ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਰੋਵਾਲ ਵਿਖੇ ਵਿਦਿਆਰਥੀਆਂ ਦੇ ਨਵੇਂ ਸੈਸ਼ਨ ਦੇ ਆਗਾਜ਼ ਅਤੇ ਉਨ੍ਹਾਂ ਦੇ ਉੱਜਲੇ ਭਵਿੱਖ ਦੀ ਕਾਮਨਾ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਅਧਿਆਤਮਿਕ ਸਮਾਗਮ ਦੌਰਾਨ ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕ ਸਾਹਿਬਾਨ ਅਤੇ ਪ੍ਰਬੰਧਕੀ ਕਮੇਟੀ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਵਿਦਿਆਰਥੀਆਂ ਅਤੇ ਸਟਾਫ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ, ਜਿਸ ਨਾਲ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਹੋ ਗਿਆ | ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਖਾਸ ਕਰਕੇ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਬੈਠਣ ਵਾਲੇ ਵਿਦਿਆਰਥੀਆਂ ਦੀ ਮਾਨਸਿਕ ਇਕਾਗਰਤਾ ਅਤੇ ਭਵਿੱਖ ਵਿਚ ਸ਼ਾਨਦਾਰ ਪੜ੍ਹਾਈ ਲਈ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਡਾਇਰੈਕਟਰ ਤੇਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ ਦੇ ਨਾਲ-ਨਾਲ ਵਾਹਿਗੁਰੂ ਦਾ ਓਟ ਆਸਰਾ ਲੈਣਾ ਵੀ ਜ਼ਰੂਰੀ ਹੈ | ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਅੰਦਰ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਊਰਜਾ ਭਰਦੇ ਹਨ | ਇਸ ਮੌਕੇ ਚੇਅਰਪਰਸਨ ਸੁਖਵਿੰਦਰ ਕੌਰ, ਸੈਕਟਰੀ ਬਨਵੀਰ ਸਿੰਘ, ਕਮੇਟੀ ਮੈਂਬਰ ਸੰਗੀਤ ਕੌਰ, ਪਿ੍ੰਸੀਪਲ ਸ੍ਰੀਮਤੀ ਨਵਜੋਤੀ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ | ਅੰਤ ਵਿਚ ਸਕੂਲ ਪਿ੍ੰਸੀਪਲ ਸ੍ਰੀਮਤੀ ਨਵਜੋਤੀ ਵਲੋਂ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਕੜਾਹ ਪ੍ਰਸ਼ਾਦਿ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਝਬਾਲ ਦੇ ਅੱਠਵੀਂ ਅਤੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਨ ਸਰਕਾਰ ਨੇ ਬਹੁਤ ਸਖ਼ਤ ਕਾਨੂੰਨ ਬਣਾਇਆ-ਤਲਬੀਰ ਸਿੰਘ ਗਿੱਲ <br/>
Ad Position 24