ਖਡੂਰ ਸਾਹਿਬ, 15 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਪਾਤਸ਼ਾਹੀ ਦੂਜੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ 18 ਅਪ੍ਰੈਲ 2026 ਦਿਨ ਸ਼ਨੀਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਮੌਕੇ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਉਚ ਕੋਟੀ ਦੇ ਵਿਦਵਾਨ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕਰਨਗੇ, ਗੁਰੂ ਕੇ ਲੰਗਰ ਅਟੁੱਟ ਵਰਤਣਗੇ | ਇਸ ਮੌਕੇ 18 ਅਪ੍ਰੈਲ ਨੂੰ ਸਵੇਰੇ 10 ਵਜੇ ਭਾਈ ਜੋਧ ਜੀ ਹਾਲ ਵਿਖੇ ਅੰਮਿ੍ਤ ਸੰਚਾਰ ਹੋਵੇਗਾ | ਅੰਮਿ੍ਤ ਅਭਿਲਾਖੀਆਂ ਨੂੰ ਬੇਨਤੀ ਹੈ ਕੀ ਕੇਸੀ ਇਸ਼ਨਾਨ ਕਰਕੇ ਸਵੇਰੇ 10 ਵਜੇ ਭਾਈ ਜੋਧ ਜੀ ਹਾਲ ਵਿਖੇ ਪਹੁੰਚਣ ਦੀ ਕਿ੍ਪਾਲਤਾ ਕਰਨ | ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ | ਇਹ ਜਾਣਕਾਰੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜ਼ਰ ਪਰਮਜੀਤ ਸਿੰਘ ਬਾਣੀਆਂ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ | ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਬਾਣੀਆ, ਮੀਤ ਪ੍ਰਧਾਨ ਨਰਿੰਦਰ ਸਿੰਘ ਸ਼ਾਹ, ਸਕੱਤਰ ਜਥੇਦਾਰ ਗੱਜਣ ਸਿੰਘ, ਕੈਸ਼ੀਅਰ ਮਨਜੀਤ ਸਿੰਘ ਆਦਿ ਹਾਜ਼ਰ ਸਨ |