06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 16-04-2026
ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਚਾਹਲ ਨਜ਼ਦੀਕ ਸਮਸ਼ਾਨਘਾਟ ਤੋਂ ਵਿਸ਼ਾਲ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਚੀਮਾ ਕਲਾ ਨੂੰ ਕਾਬੂ ਕਰਕੇ ਉਸ ਪਾਸੋਂ 257 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਇੰਡਸਟਰੀ ਏਰੀਆ ਗੋਇੰਦਵਾਲ ਤੋਂ ਲਾਭ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਵੇਈਪੂਈ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ 9 ਮਿਲੀਗ੍ਰਾਮ ਹੈਰੋਇਨ ਅਤੇ 1100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਐੱਸ.ਆਈ. ਸ਼ਿੰਗਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਰਣਜੀਤ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਮੱਦਰ ਮਥਰਾ ਭਾਗੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ 40 ਕਿਲੋ ਲਾਹਣ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਦਰ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਜੋੜ ਸਿੰਘ ਵਾਲਾ ਰੋਡ ਪਿੰਡ ਸਭਰਾ ਵਿਖੇ ਨਾਕਾਬੰਦੀ ਦੌਰਾਨ ਸੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਸਭਰਾ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ 25 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਦਾਣਾ ਮੰਡੀ 'ਚ ਕਿਸਾਨੀ ਵਫਦ ਵਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ 'ਚ ਕਣਕ ਦੀ ਸਰਕਾਰੀ ਖ੍ਰੀਦ ਕੁਝ ਹੀ ਮੰਡੀਆਂ 'ਚ ਹੋ ਸਕੀ ਸ਼ੁਰੂ
Ad Position 24