06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਰਪੰਚ ਦਵਿੰਦਰ ਸਿੰਘ ਸੰਧੂ ਮੁੜ ਬਲਾਕ ਕਾਂਗਰਸ ਕਮੇਟੀ ਵਲਟੋਹਾ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 16-04-2026
ਖੇਮਕਰਨ/ਅਮਰਕੋਟ, 15 ਅਪ੍ਰੈਲ (ਰਾਕੇਸ਼ ਬਿੱਲਾ, ਭੱਟੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸੂਬੇ 'ਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਬਲਾਕ ਕਾਂਗਰਸ ਕਮੇਟੀਆਂ ਦੇ ਨਵੇਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਅੱਜ ਕਰ ਦਿੱਤੀਆਂ ਗਈਆਂ ਹਨ | ਜਿੰਨਾਂ 'ਚ ਸਰਪੰਚ ਦਵਿੰਦਰ ਸਿੰਘ ਸੰਧੂ ਵਲਟੋਹਾ ਨੂੰ ਮੁੜ ਬਲਾਕ ਕਾਂਗਰਸ ਕਮੇਟੀ ਵਲਟੋਹਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਕਰਕੇ ਉੁਨਾ ਦੇ ਸਮੱਰਥਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਬਲਾਕ ਵਲਟੋਹਾ ਦੇ ਕਾਂਗਰਸੀ ਵਰਕਰਾਂ ਵਲੋਂ ਉੁਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸੇ ਦੌਰਾਨ ਦੁਬਾਰਾ ਨਿਯੁਕਤ ਹੋਏ ਬਲਾਕ ਪ੍ਰਧਾਨ ਦਵਿੰਦਰ ਸਿੰਘ ਵਲਟੋਹਾ ਨੇ ਆਪਣੀ ਮੁੜ ਨਿਯੁਕਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸੂਬੇ ਦੀ ਕਾਂਗਰਸ ਹਾਈਕਮਾਨ ਦੇ ਨਾਲ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਨੇ ਜਿਹੜੀ ਮੁੜ ਜ਼ਿੰਮੇਵਾਰੀ ਉੁਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਇਆ ਜਾਵੇਗਾ ਤੇ ਇਸ ਇਲਾਕੇ 'ਚ ਕਾਂਗਰਸ ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਗੰਡੀਵਿੰਡ ਧੱਤਲ ਵਿਖੇ ਜਮਹੂਰੀ ਕਿਸਾਨ ਸਭਾ ਨੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਕਿਸਾਨ ਦਾ ਪੁੱਤ ਕਹਿਣ ਵਾਲੇ ਮੁੱਖ ਮੰਤਰੀ ਮਾਨ ਦੇ ਰਾਜ ਕਿਸਾਨ ਮੰਡੀਆਂ 'ਚ ਮੱਛਰ ਲੜਾਉਣ ਨੂੰ ਮਜਬੂਰ-ਭੁੱਲਰ <br/>
Ad Position 24