06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਤਨਖ਼ਾਹਾਂ ਨਾ ਮਿਲਣ ਕਰਕੇ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਕੀਤੀ

Ad Position 21
No active advertisement
ਅਜੀਤ ਡੈਸਕ 16-04-2026
ਤਰਨ ਤਾਰਨ, 15 ਅਪ੍ਰੈਲ (ਇਕਬਾਲ ਸਿੰਘ ਸੋਢੀ)-ਸਿਹਤ ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ 'ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਚ ਸਿਹਤ ਵਿਭਾਗ ਅਧੀਨ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਅਜੇ ਤੱਕ ਮਾਰਚ ਮਹੀਨੇ ਤੋਂ ਤਨਖਾਹ ਤੋਂ ਵੀ ਸੱਖਣੇ ਹਨ | ਇਸ ਕਾਰਨ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਮੁਲਾਜ਼ਮਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਹਿਲਾਂ ਹੀ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਮੰਦਹਾਲੀ ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਨ.ਐਚ.ਐਮ. ਇੰਪਲਾਈਜ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਜਸਵੀਰ ਸਿੰਘ ਘਰਿਆਲਾ, ਮਨਦੀਪ ਸਿੰਘ ਅਤੇ ਸੀ.ਐਚ.ਓ. ਜੁਗਰਾਜ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਈ ਵਾਰ ਸਿਹਤ ਮੰਤਰੀ ਅਤੇ ਸਟੇਟ ਪੱਧਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਉਪਰੰਤ ਵੀ ਉਨ੍ਹਾਂ ਦੀਆਂ ਸਮੱਸਿਆਂਵਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਯੂਨੀਅਨ ਨੂੰ ਮਜ਼ਬੂਰਨ ਕਰੜੇ ਸੰਘਰਸ਼ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ, ਜਿਸ ਦੇ ਸਿੱਟੇ ਵਜੋਂ 15 ਅਪ੍ਰੈਲ 2026 ਤੋਂ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਕਲਮ ਛੋੜ ਡਾਊਨ ਹੜਤਾਲ ਕਰਦੇ ਹੋਏ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਰੋਸ ਪ੍ਰਦਰਸ਼ਨ ਉਨ੍ਹਾਂ ਸਮਾਂ ਜਾਰੀ ਰਹਿਣਗੇ, ਜਿੰਨਾ ਸਰਕਾਰ ਉਨ੍ਹਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਨਹੀਂ ਕਰਦੀ ਅਤੇ ਤਨਖਾਹਾਂ ਜਾਰੀ ਕਰਨ ਲਈ ਕੋਈ ਠੋਸ ਰਣਨੀਤੀ ਨਹੀਂ ਬਣਾਉਂਦੀ | ਇਸ ਮੌਕੇ ਰਵਿੰਦਰ ਕੌਰ ਸੀ.ਐੱਚ.ਓ., ਅਮਰਜੀਤ ਕੌਰ ਅਕਾਊਾਟੈਂਟ, ਵਿਸ਼ਾਲ ਕੁਮਾਰ, ਅਰੂਸ਼ ਭੱਲਾ, ਜਸਵੀਰ ਸਿੰਘ, ਗੁਰਤੇਜ ਸਿੰਘ, ਕੁਲਵੰਤ ਕੌਰ, ਪਰਮਿੰਦਰ ਸਿੰਘ ਪ੍ਰੈਸ ਸਕੱਤਰ, ਕੁਲਵਿੰਦਰ ਸਿੰਘ ਪ੍ਰੈਸ ਸਕੱਤਰ, ਜੈਸਮੀਨ ਕੌਰ, ਸੁਖਪਾਲ ਕੌਰ, ਪ੍ਰਭਜੀਤ ਕੌਰ, ਨੀਰੂ ਮੰਨਣ, ਜੁਗਰਾਜ ਸਿੰਘ, ਸਿਮਰਜੀਤ ਸਿੰਘ, ਕਰਮਜੀਤ ਕੌਰ, ਜਗਦੀਪ ਕੌਰ, ਸੰਦੀਪ ਸਿੰਘ, ਪ੍ਰੀਤਪਾਲ ਕੌਰ, ਡਾ. ਚੰਦਨ ਸ਼ਰਮਾ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਰਵਿੰਦਰ ਕੌਰ, ਕੰਵਲਜੀਤ ਕੌਰ, ਅਮਨਦੀਪ ਸਿੰਘ, ਮਨਜਿੰਦਰ ਕੌਰ, ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਕੀਰਤਨ ਦਰਬਾਰ ਸੁਸਾਇਟੀ ਨੇ 86ਵੇਂ ਮਹੀਨੇ ਦਾ ਰਾਸ਼ਨ ਦਿੱਤਾ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਚੀਫ਼ ਖ਼ਾਲਸਾ ਦੀਵਾਨ ਨੇ ਜ਼ੋਨਲ ਦਸਤਾਰ ਮੁਕਾਬਲੇ ਕਰਵਾਏ <br/>...
Ad Position 24