ਮੀਆਂਵਿੰਡ, 15 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਮਾਤਾ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਹਰੇਕ ਪਾਰਟੀ ਦੇ ਆਗੂ ਉਨ੍ਹਾਂ ਦੇ ਗ੍ਰਹਿ ਪਹੁੰਚ ਰਹੇ ਹਨ | ਇਸੇ ਤਰ੍ਹਾਂ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਨੇੜਲੇ ਸਾਥੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਮੀਤ ਪ੍ਰਧਾਨ ਸਾਬਕਾ ਸਰਪੰਚ ਅਰਜਨਬੀਰ ਸਿੰਘ ਕੰਗ ਅਤੇ ਸਾਬਕਾ ਸਰਪੰਚ ਰਵੀ ਚੀਮਾ, ਸਾਬਕਾ ਥਾਣੇਦਾਰ ਹਰਭਜਨ ਸਿੰਘ ਕੰਗ ਨੇ ਪਿੰਡ ਮੀਆਂਵਿੰਡ ਪਹੁੰਚ ਕੇ ਮਨਜੀਤ ਸਿੰਘ ਮੰਨਾ, ਚੇਅਰਮੈਨ ਰਣਜੀਤ ਸਿੰਘ ਅਤੇ ਇੰਸਪੈਕਟਰ ਜ਼ੋਰਾਵਰ ਸਿੰਘ ਨਾਲ ਅਫਸੋਸ ਪ੍ਰਗਟ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਅਰਜਨਬੀਰ ਕੰਗ ਅਤੇ ਸਰਪੰਚ ਚੀਮਾ ਨੇ ਕਿਹਾ ਕਿ ਮਾਤਾ ਪਿਤਾ ਜਿਉਂਦੇ ਹੋਣ ਤਾਂ ਬੱਚਿਆਂ ਨੂੰ ਆਪਣੇ ਆਪ ਦਾ ਵੀ ਫਿਕਰ ਨਹੀਂ ਹੁੰਦਾ ਕਿਉਂਕਿ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਹਮੇਸ਼ਾਂ ਆਪਣੀ ਜਿੰਦਗੀ ਨਾਲੋਂ ਵੀ ਵੱਧ ਪਿਆਰ ਦਿੰਦਾ ਹੈ | ਇਸ ਮੌਕੇ ਹੋਰਨਾਂ ਪਿੰਡਾਂ ਤੋਂ ਆਏ ਵੱਖ-ਵੱਖ ਪਾਰਟੀਆਂ ਨਾਲ ਜੁੜੇ ਆਗੂਆਂ ਵਲੋਂ ਵੀ ਮਨਜੀਤ ਸਿੰਘ ਮੰਨਾ ਨਾਲ ਅਫਸੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਹੈਪੀ ਖੱਖ, ਸੁਖਦੇਵ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |