06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਾਬਕਾ ਵਿਧਾਇਕ ਭੁੱਲਰ ਨੇ ਕਣਕ ਦੀ ਖਰੀਦ ਸੰਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 17-04-2026
ਭਿੱਖੀਵਿੰਡ, 16 ਅਪ੍ਰੈਲ (ਬੌਬੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਦਾਣਾ ਮੰਡੀ ਭਿਖੀਵਿੰਡ ਵਿਖੇ ਪਹੁੰਚ ਕੇ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਸਾਬਕਾ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੂਵਿੰਡ ਅਤੇ ਕਿ੍ਸ਼ਨ ਪਾਲ ਜੱਜ ਸਮੇਤ ਕਾਂਗਰਸ ਪਾਰਟੀ ਦੇ ਹੋਰਨਾਂ ਆਗੂਆਂ ਨਾਲ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਖਰੀਦ ਪ੍ਰਬੰਧਾਂ ਸਬੰਧੀ ਗੱਲਬਾਤ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਮੀਂਹ ਕਾਰਨ ਜੋ ਕਿਸਾਨਾਂ ਦੀ ਕਣਕ ਦੀ ਫਸਲ ਥੋੜੀ ਬਹੁਤੀ ਖ਼ਰਾਬ ਹੋਈ ਹੈ, ਉਸ ਵਿਚ ਕੇਂਦਰ ਸਰਕਾਰ ਨੂੰ ਛੋਟ ਦੇਣੀ ਚਾਹੀਦੀ ਹੈ ਕਿਉਂਕਿ ਬਾਕੀ ਸੂਬਿਆਂ ਨੂੰ ਵੀ ਕੇਂਦਰ ਨੇ ਛੋੜ ਦਿੱਤੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਣਕ ਦੀ ਖਰੀਦ ਸਹੀ ਤਰੀਕੇ ਨਾਲ ਕਰਵਾ ਕੇ ਕਿਸਾਨਾਂ ਨੂੰ ਅਦਾਇਗੀ ਛੇਤੀ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਲਿਫਟਿੰਗ ਦਾ ਕੰਮ ਵੀ ਨਾਲੋ ਨਾਲ ਹੋਵੇ ਤਾਂ ਜੋ ਮਜ਼ਦੂਰ ਸਮੇਂ ਸਿਰ ਵੇਲਾ ਹੋ ਸਕੇ | ਇਸ ਮੌਕੇ ਉਨ੍ਹਾਂ ਨਾਲ ਰਾਜਵੰਤ ਸਿੰਘ ਰਾਜ ਪਹੂਵਿੰਡ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਿੱਖੀਵਿੰਡ, ਕਿ੍ਸ਼ਨਪਾਲ ਜੱਜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਿੱਖੀਵਿੰਡ, ਕੌਂਸਲਰ ਨੀਰਜ ਧਵਨ, ਕੌਂਸਲਰ ਯਾਦਵਿੰਦਰ ਸਿੰਘ, ਗੁਰਲਾਲ ਸਿੰਘ ਰੱਬ ਜ਼ਿਲ੍ਹਾ ਜਨਰਲ ਸਕੱਤਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰੱਤੋਕੇ 'ਚ ਅਚਾਨਕ ਅੱਗ ਲੱਗਣ ਨਾਲ 22 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋਈ ਅਗਲੀ ਖ਼ਬਰ ਜੀ.ਐਨ.ਡੀ.ਯੂ. ਕਾਲਜ ਨਰੋਟ ਜੈਮਲ ਸਿੰਘ 'ਚ ਕਾਮਰਸ ਵਿਭਾਗ ਵਲੋਂ ਸਾਲਾਨਾ ਸਮਾਗਮ
Ad Position 24