06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬੇਅਦਬੀਆਂ ਰੋਕਣ ਦਾ ਬਿੱਲ ਪਾਸ ਹੋਣ ਨਾਲ ਭਾਈ ਬਲਦੇਵ ਸਿੰਘ ਵਡਾਲਾ ਦੀ ਮਿਹਨਤ ਨੂੰ ਬੂਰ ਪਿਆ-ਸਿੱਖ ਸਦਭਾਵਨਾ ਦਲ <br/>

Ad Position 21
No active advertisement
ਅਜੀਤ ਡੈਸਕ 17-04-2026
ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਧਾਨ ਸਭਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਪਾਸ ਕੀਤੇ ਗਏ ਬਿੱਲ ਦਾ ਪਾਸ ਹੋਣਾ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਦੀ ਮਿਹਨਤ ਨੂੰ ਬੂਰ ਪੈਣਾ ਹੈ | ਭਾਈ ਵਡਾਲਾ 2016 ਤੋਂ ਲੈ ਕੇ ਹੁਣ ਤੱਕ ਲਗਾਤਾਰ ਸੰਘਰਸ਼ ਕਰਦੇ ਆ ਰਹੇ ਸਨ ਪਰ ਹੁਣ ਇਸ ਨੂੰ ਬੂਰ ਪੈ ਗਿਆ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਖਿਲਾਫ਼ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਭਾਈ ਵਡਾਲਾ ਵਲੋਂ ਰੋਸ ਮਾਰਚ, ਨਗਰ ਕੀਰਤਨ ਮੰਤਰੀਆਂ ਦੇ ਘਰਾਂ ਅੱਗੇ ਕਰਨਾ ਤੋਂ ਇਲਾਵਾ 328 ਪਾਵਨ ਸਰੂਪਾਂ ਨੂੰ ਲੈ ਕੇ ਕੀਤੇ ਸੰਘਰਸ਼ ਕਾਰਨ ਹੀ ਮੁਲਜ਼ਮਾਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਬਿੱਲ ਨਾਲ ਬੇਅਦਬੀਆਂ ਨੂੰ ਰੋਕਣ ਵਾਲਾ ਸਖ਼ਤ ਕਾਨੂੰਨ ਬਨਣ ਜਾ ਰਿਹਾ ਹੈ, ਜਿਸ ਨਾਲ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣਗੀਆਂ | ਇਹ ਪ੍ਰਗਟਾਵਾ ਸਿੱਖ ਸਦਭਾਵਨਾ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪਹੁਵਿੰਡ, ਸੀਨੀਅਰ ਆਗੂ ਅਰਵਿੰਦਰ ਸਿੰਘ ਕੱਦਗਿੱਲ, ਸੀਨੀਅਰ ਆਗੂ ਹਰਮਨਪ੍ਰੀਤ ਸਿੰਘ ਪਹੂਵਿੰਡ, ਜਸਵੰਤ ਸਿੰਘ ਮਰਗਿੰਦਪੁਰਾ, ਸੁਖਚੈਨ ਸਿੰਘ ਕੰਡਿਆਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਕੀਤੇ ਜਾ ਰਹੇ ਸੰਘਰਸ਼ ਕਾਰਨ ਅੱਜ ਇਹ ਸਭ ਕੁਝ ਸੰਭਵ ਹੋ ਸਕਿਆ ਹੈ ਅਤੇ ਉਹ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 4 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਅੱਡਾ ਸ਼ਾਹਬਾਜ਼ਪੁਰ 'ਚ ਇਕੋ ਰਾਤ ਚੋਰਾਂ ਨੇ 2 ਦੁਕਾਨਾਂ ਦੇ ਭੰਨੇ ਸ਼ਟਰ
Ad Position 24