ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸ਼ਮਸ਼ਾਨਘਾਟ ਪਿੰਡ ਕੋਟ ਧਰਮ ਚੰਦ ਕਲਾਂ ਨਜ਼ਦੀਕ ਤੋਂ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਧਰਮਚੰਦ ਕੋਟ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਹੌਲਦਾਰ ਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਪੁਲ ਨੇੜੇ ਕੱਕਾ ਕੰਡਿਆਲਾ ਲਿੰਕ ਰੋਡ ਤਰਨ ਤਾਰਨ ਤੋਂ ਸੁਰਜੀਤ ਸਿੰਘ ਉਰਫ ਬਾਠ ਪੁੱਤਰ ਲੇਟ ਦਲਬੀਰ ਸਿੰਘ ਵਾਸੀ ਗਲੀ ਤੀਰਥ ਰਾਮ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਐੱਸ.ਆਈ. ਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਪਿੰਡ ਅਮਰੀਕੇ ਤੋਂ ਮਨਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਹਰੀਕੇ ਦੀ ਗਰਾਊਾਡ ਤੋਂ ਮੰਗਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |