05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਿਊ ਲਾਈਫ਼ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 17-04-2026
ਚੋਹਲਾ ਸਾਹਿਬ, 16 ਅਪ੍ਰੈਲ (ਬਲਵਿੰਦਰ ਸਿੰਘ)-ਨਿਊ ਲਾਈਫ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਵਿਖੇ ਖਾਲਸਾ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ | ਇਸ ਦੌਰਾਨ ਸਕੂਲ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੇ ਪਿ੍ੰਸੀਪਲ ਸਰੋਜ ਬਾਲਾ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਰਲ ਮਿਲ ਕੇ ਸ਼ਬਦ ਗਾਇਨ ਕੀਤਾ | ਸਕੂਲ ਦੇ ਵਿਦਿਆਰਥੀਆਂ ਵਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਦੀ ਮਹਾਨਤਾ ਨੂੰ ਬਿਆਨ ਕਰਦੀਆਂ ਕਵਿਤਾਵਾ, ਨਾਟਕ ਦੀ ਪੇਸ਼ਕਾਰੀ ਕੀਤੀ ਗਈ | ਇਸ ਦੌਰਾਨ ਗਿੱਧਾ ਅਤੇ ਭੰਗੜਾ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਪਿ੍ਸੀਪਲ ਸਰੋਜ ਬਾਲਾ ਨੇ ਵਿਦਿਆਰਥੀਆਂ ਨੂੰ ਖਾਲਸਾ ਪੰਥ ਦੀ ਸਾਜਨਾ ਅਤੇ ਵਿਸਾਖੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਪਿ੍ੰਸੀਪਲ ਸਰੋਜ ਬਾਲਾ ਨੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਖਾਲਸਾ ਸਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਨਵੇਂ ਸੈਸ਼ਨ 'ਚ ਵਿਦਿਆਰਥੀਆਂ ਦੀ ਐਨ.ਸੀ.ਸੀ. ਦੀ ਭਰਤੀ ਕੀਤੀ <br/> ਅਗਲੀ ਖ਼ਬਰ ਹੈਰੋਇਨ ਸਮੇਤ 4 ਵਿਅਕਤੀ ਗਿ੍ਫ਼ਤਾਰ
Ad Position 24