05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਨਵੇਂ ਸੈਸ਼ਨ 'ਚ ਵਿਦਿਆਰਥੀਆਂ ਦੀ ਐਨ.ਸੀ.ਸੀ. ਦੀ ਭਰਤੀ ਕੀਤੀ <br/>

Ad Position 21
No active advertisement
ਅਜੀਤ ਡੈਸਕ 17-04-2026
ਭਿੱਖੀਵਿੰਡ, 16 ਅਪ੍ਰੈਲ (ਬੌਬੀ)-ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਵਿਚ ਹੀ ਸਕੂਲ ਦੇ ਵਿਦਿਆਰਥੀਆਂ ਦੀ ਐਨ.ਸੀ.ਸੀ. ਦੀ ਭਰਤੀ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਬੱਚਿਆਂ ਦੇ ਵੱਖ-ਵੱਖ ਤਰ੍ਹਾਂ ਦੇ ਫਿਜੀਕਲ ਦੇ ਟੈਸਟ ਮੈਡੀਕਲ ਦੇ ਟੈਸਟ ਲਏ ਗਏ ਤੇ ਜਿਹੜੇ ਬੱਚੇ ਹੋਣਹਾਰ ਹਨ, ਉਨ੍ਹਾਂ ਨੂੰ ਐਨ.ਸੀ.ਸੀ. ਦੇ ਵਿਚ ਰੱਖਿਆ ਗਿਆ | ਇਸ ਮੌਕੇ 11 ਪੰਜਾਬ ਬਟਾਲੀਅਨ ਦੇ ਸੂਬੇਦਾਰ ਅਨਿਲ, ਹੌਲਦਾਰ ਰਾਜੀਵ ਅਤੇ ਸਕੂਲ ਦੇ ਏ.ਐਨ.ਓ. ਕੁਲਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਬੱਚਿਆਂ ਨੂੰ ਐਨ.ਸੀ.ਸੀ. ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਅਤੇ ਸਹੂਲਤਾਂ ਤੋਂ ਜਾਣੂੰ ਕਰਵਾਇਆ ਗਿਆ ਨਾਲ ਹੀ ਬੱਚਿਆਂ ਦੇ ਕਈ ਤਰ੍ਹਾਂ ਦੇ ਸਰੀਰਕ ਅਤੇ ਮੈਡੀਕਲ ਟੈਸਟ ਕੀਤੇ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ਕੰਧਾਲ ਸਿੰਘ ਬਾਠ ਅਤੇ ਪਿ੍ੰਸੀਪਲ ਮੈਡਮ ਲਖਬੀਰ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਨ੍ਹਾਂ ਵਲੋਂ ਬੱਚਿਆਂ ਨੰੂ ਐਨ.ਸੀ.ਸੀ. ਲਈ ਉਤਸ਼ਾਹਿਤ ਕੀਤਾ ਗਿਆ ਤੇ ਬੱਚਿਆਂ ਨੰੂ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਜਿਨਾਂ ਦਾ ਭਵਿੱਖ ਵਿਚ ਉਨ੍ਹਾਂ ਨੰੂ ਲਾਭ ਹੋਣਾ ਹੈ, ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਨਾਲ ਹੀ ਉਨ੍ਹਾਂ ਵਲੋਂ ਵਚਨ ਦਿੱਤਾ ਗਿਆ ਕਿ ਜਿਹੜੇ ਵਿਦਿਆਰਥੀ ਅੱਜ ਕਿਸੇ ਕਾਰਨ ਕਰਕੇ ਗੈਰ ਹਾਜ਼ਰ ਹਨ, ਉਨ੍ਹਾਂ ਵਾਸਤੇ ਇਸ ਭਰਤੀ ਦਾ ਕੈਂਪ ਕੁਝ ਦਿਨਾਂ ਵਿਚ ਦੁਬਾਰੇ ਲਗਵਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਬੱਚੇ ਐਨ.ਸੀ.ਸੀ. ਵਿਚ ਭਾਗ ਲੈ ਸਕਣ | ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀ ਸਟਾਫ਼ ਅਤੇ ਸਕੂਲ ਦੀ ਸਮੁੱਚੀ ਮੈਨੇਜਮੈਂਟ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਵਿਖੇ ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨਿਊ ਲਾਈਫ਼ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>
Ad Position 24