ਚੋਹਲਾ ਸਾਹਿਬ, 16 ਅਪ੍ਰੈਲ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐਸ.ਐਮ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਸੀ.ਬੀ.ਐਸ.ਈ. ਬੋਰਡ ਵਲੋਂ ਲਈ ਗਈ ਦਸਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ 100 ਫ਼ੀਸਦੀ ਰਿਹਾ | ਸਾਰੇ ਵਿਦਿਆਰਥੀ ਹੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਡਾ. ਉਪਕਾਰ ਸਿੰਘ ਸੰਧੂ ਨੇ ਦੱਸਿਆ ਕਿ ਐਮ.ਐਸ.ਐਮ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ 96.4 ਫੀਸਦੀ ਨੰਬਰ ਪ੍ਰਾਪਤ ਕਰਕੇ ਆਪਣੇ ਮਾਪਿਆਂ ਦਾ ਸਿਰ ਉੱਚਾ ਕੀਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ਅਤੇੇ ਸਕੂਲ ਵਿਚੋਂ ਪਹਿਲਾ ਸਥਾਨ ਤੇ ਜ਼ਿਲ੍ਹੇ ਵਿਚੋਂ 6ਵਾਂ ਸਥਾਨ ਹਾਸਲ ਕੀਤਾ ਹੈ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਨਵਨੀਤ ਕੌਰ ਨੇ 92 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਦੂਸਰਾ ਸਥਾਨ, ਜਸਰੀਨ ਕੌਰ ਅਤੇ ਅਗਮਵੀਰ ਸਿੰਘ ਨੇ 91 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਹਿਜਪ੍ਰੀਤ ਕੌਰ ਨੇ 86.8 ਫ਼ੀਸਦੀ ਅਤੇ ਸੁਖਮਨਪ੍ਰੀਤ ਕੌਰ ਨੇ 86.2 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਆਪਣਾ, ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਸਮੇਂ ਚੇਅਰਮੈਨ ਡਾ. ਉਪਕਾਰ ਸਿੰਘ ਸੰਧੂ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਨਤੀਜੇ ਲਈ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ | ਇਸ ਸਮੇਂ ਪਿ੍ੰਸੀਪਲ ਰਾਕੇਸ਼ ਕੁਮਾਰ ਵਲੋਂ ਵਿਦਿਆਰਥੀਆਂ ਦੀ ਮਿਹਨਤ ਅਤੇ ਸਫ਼ਲਤਾ ਦੀ ਸ਼ਲਾਘਾ ਕੀਤੀ ਗਈ | ਸਕੂਲ ਦੇ ਵਾਇਸ ਪਿ੍ੰਸੀਪਲ ਕੁਲਬੀਰ ਕੌਰ ਵਲੋਂ ਜਿੱਥੇ ਵਿਦਿਆਰਥੀਆਂ ਨੂੰ 100 ਫ਼ੀਸਦੀ ਨਤੀਜੇ ਦੀਆਂ ਮੁਬਾਰਕਾਂ ਦਿੱਤੀਆਂ ਉਥੇ ਉਨਾਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਅਤੇ ਵਧੀਆ ਨਤੀਜਾ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ |