ਤਰਨ ਤਾਰਨ, 16 ਅਪ੍ਰੈਲ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਗੋਇੰਦਵਾਲ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 10 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਜੇ ਕੁਮਾਰ ਪੁੱਤਰ ਰਣਜੀਤ ਸਿੰਘ ਵਾਸੀ ਤਰਨ ਤਾਰਨ ਪਾਸੋਂ 1 ਕੀਪੈਡ ਮੋਬਾਈਲ ਫੋਨ ਅਤੇ 2 ਟੱਚ ਮੋਬਾਈਲ ਫੋਨ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 11 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਮਿਯੂਮ ਪੁੱਤਰ ਵਿਜੇ ਕੁਮਾਰ ਵਾਸੀ ਹੈਬੋਵਾਲ ਪਾਸੋਂ ਇਕ ਟੱਚ ਫੋਨ ਸਮੇਤ ਸਿੰਮ ਬਰਾਮਦ ਕੀਤੀ ਹੈ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |