05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਿੰਡ ਧੂੰਦਾ ਦੀ ਪੰਚਾਇਤ ਕਾਂਗਰਸ ਪਾਰਟੀ ਛੱਡ ਕੇ 'ਆਪ' ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 17-04-2026
ਗੋਇੰਦਵਾਲ ਸਾਹਿਬ, 16 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ ਧੂੰਦਾ ਦੀ ਸਮੁੱਚੀ ਪੰਚਾਇਤ ਨੂੰ ਇਕ ਵੱਡੇ ਇਕੱਠ ਨਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਸਰਪੰਚ ਜਸਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਜੋ ਪੰਜਾਬ ਵਿਚ ਕੰਮ ਹੋ ਰਹੇ ਹਨ, ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਰਹੇ ਹਾਂ | ਮਨਜਿੰਦਰ ਸਿੰਘ ਲਾਲਪੁਰਾ ਨੇ ਨਵੀਂ ਸ਼ਮੂਲੀਅਤ ਕਰਨ ਵਾਲੀ ਪੰਚਾਇਤ ਦਾ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ, ਜੋ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਧੂੰਦਾ ਦੀ ਪੰਚਾਇਤ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਹਲਕੇ ਅਤੇ ਪਿੰਡ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ | ਸ਼ਾਮਿਲ ਹੋਣ ਵਾਲਿਆਂ ਵਿਚ ਸੂਬੇਦਾਰ ਸਤਨਾਮ ਸਿੰਘ, ਸੂਬੇਦਾਰ ਸੰਤੋਖ ਸਿੰਘ, ਕੁਲਵੰਤ ਸਿੰਘ, ਗੁਰਪਾਲ ਸਿੰਘ, ਜਗਦੀਸ਼ ਸਿੰਘ, ਜੋਰਾਵਰ ਸਿੰਘ, ਚਰਨਦਾਸ ਸਿੰਘ, ਨੰਬਰਦਾਰ ਵਜੀਤ ਸਿੰਘ, ਜਸਵੰਤ ਸਿੰਘ ਆਦਿ ਸਨ | ਇਸ ਮੌਕੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਧੂੰਦਾ, ਬਲਾਕ ਪ੍ਰਧਾਨ ਸਤਨਾਮ ਸਿੰਘ ਧੰਜੂ ਫਤਿਆਬਾਦ, ਨਿਸ਼ਾਨ ਸਿੰਘ ਖਵਾਸਪੁਰ, ਹਰਪ੍ਰੀਤ ਸਿੰਘ ਧੁੰਨਾ, ਚੇਅ. ਹਰਜੀਤ ਸਿੰਘ ਸੰਧੂ, ਚੇਅ. ਅਮਿੰਦਰ ਸਿੰਘ ਐਮੀ, ਗੁਰਦਿਆਲ ਸਿੰਘ ਭੈਲ, ਦਵਿੰਦਰ ਸਿੰਘ ਗੋਰਖਾ, ਪਰਮਵੀਰ ਸਿੰਘ ਹੈਪੀ, ਰਜਿੰਦਰ ਸਿੰਘ ਪੰਨੂੰ ਹਲਕਾ ਸੰਗਠਨ ਇੰਚਾਰਜ, ਬਲਕਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੋਇੰਗ (ਕਿਸ਼ਤੀ ਦੌੜ) ਵਿਚ ਬੇਮਿਸਾਲ ਪ੍ਰਦਰਸ਼ਨ ਕਰ ਰਹੀ ਸਰਹਾਲੀ ਪਿੰਡ ਦੀ ਦਿਲਜੋਤ ਕੌਰ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ
Ad Position 24