05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸਕੂਲ ਕੈਰੋਂ ਵਿਖੇ ਆਧੁਨਿਕ ਸਾਇੰਸ ਲੈਬ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 17-04-2026
ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਿੱਦਿਅਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦੀ ਲੜੀ ਤਹਿਤ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਵਿਖੇ ਨਵੀਂ ਤਿਆਰ ਕੀਤੀ ਗਈ ਇੰਟੀਗਰੇਟਡ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ | ਇਸ ਲੈਬ ਦਾ ਉਦਘਾਟਨ ਪੰਜਾਬ ਰਾਜ ਗੁਦਾਮ ਨਿਗਮ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੀਤਾ ਗਿਆ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਚੇਅਰਮੈਨ ਗੁਰਦੇਵ ਸਿੰਘ ਲਖਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਸਿੱਖਿਆ ਦੇਣ ਲਈ ਅਜਿਹੀਆਂ ਆਧੁਨਿਕ ਪ੍ਰਯੋਗਸ਼ਾਲਾਵਾਂ (ਲੈਬਾਂ) ਅਹਿਮ ਰੋਲ ਅਦਾ ਕਰਨਗੀਆਂ | ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਰਿੰਦਰ ਸਿੰਘ ਉੱਪਲ, ਚੇਅਰਮੈਨ ਗੁਰਵਿੰਦਰ ਸਿੰਘ ਬੁਰਜ, ਚੇਅਰਮੈਨ ਰਜਿੰਦਰ ਸਿੰਘ ਉਸਮਾ, ਸਰਪੰਚ ਅਮਨਦੀਪ ਸਿੰਘ ਕੈਰੋਂ ਅਤੇ ਪੰਚਾਇਤ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਕੂਲ ਦੀ ਐਸ.ਐਮ.ਸੀ. ਚੇਅਰਪਰਸਨ ਕੰਵਲਜੀਤ ਕੌਰ ਅਤੇ ਕਮੇਟੀ ਮੈਂਬਰਾਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਕੰਪਿਊਟਰ ਲੈਬਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਸੁੰਦਰ ਕੈਂਪਸ ਮੁਹੱਈਆ ਕਰਵਾ ਕੇ ਬੱਚਿਆਂ ਦੇ ਭਵਿੱਖ ਨੂੰ ਉੱਜਵਲ ਬਣਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਚੋਰ ਗਰੋਹ ਤੋਂ ਕਸਬੇ ਦੇ ਦੁਕਾਨਦਾਰ ਡਾਢੇ ਪ੍ਰੇਸ਼ਾਨ <br/> ਅਗਲੀ ਖ਼ਬਰ ਰੋਇੰਗ (ਕਿਸ਼ਤੀ ਦੌੜ) ਵਿਚ ਬੇਮਿਸਾਲ ਪ੍ਰਦਰਸ਼ਨ ਕਰ ਰਹੀ ਸਰਹਾਲੀ ਪਿੰਡ ਦੀ ਦਿਲਜੋਤ ਕੌਰ <br/>
Ad Position 24