05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਿਊ ਲਾਈਫ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 17-04-2026
ਚੋਹਲਾ ਸਾਹਿਬ, 16 ਅਪ੍ਰੈਲ (ਬਲਵਿੰਦਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਲਾਇਫ਼ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋੋਂ ਮਾਰੀਆ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਸਕੂਲ ਦੇ ਪਿ੍ੰਸੀਪਲ ਸਰੋਜ ਬਾਲਾ ਨੇ ਦੱਸਿਆ ਕਿ ਪ੍ਰੀਖਿਆ ਵਿਚ ਬੈਠੇ ਸਾਰੇ ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ | ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਨੇ 92.5, ਐਸ਼ਮੀਨ ਕੌਰ ਨੇ 92.5, ਸਮਰੀਤ ਕੌਰ ਨੇ 89.5, ਕਿਰਨਦੀਪ ਕੌਰ ਨੇ 89.5 ਫਸੀਦੀ ਅੰਕ ਹਾਸਲ ਕਰਕੇ ਆਪਣੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਰੋਜ ਬਾਲਾ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਦੇ ਸਾਰੇ ਸਟਾਫ਼ ਵਲੋਂੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਲਗਨ ਨਾਲ ਹੋਰ ਵੀ ਵੱਡੀਆ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋੋਂ ਇਲਾਵਾ ਬਾਕੀ ਵਿਦਿਆਰਥੀ ਵੀ ਚੰਗੇ ਨੰਬਰਾਂ ਨਾਲ ਪਾਸ ਹੋਏ | ਮੈਡਮ ਸਰੋਜ ਬਾਲਾ ਨੇ ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਬੱਚਿਆਂ ਨੂੰ ਅਗਲੀਆਂ ਕਲਾਸਾਂ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕਾ ਖੂਹ ਵਿਖੇ ਖ਼ਾਲਸਾ ਪ੍ਰਗਟ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨੰਬਰਦਾਰ ਜਗਜੀਤ ਸਿੰਘ ਕਲੰਜਰ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਜਨਰਲ ਸਕੱਤਰ ਨਿਯੁਕਤ <br/>
Ad Position 24