05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਦੀ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅੱਠਵੀਂ ਜਮਾਤ ਦੇ ਨਤੀਜਿਆਂ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ ਅਤੇ ਸ਼ਖ਼ਸੀਅਤਾਂ | ਤਸਵੀਰ:ਬੌਬੀ <br/> 17-04-2026
ਭਿੱਖੀਵਿੰਡ, 16 ਅਪ੍ਰੈਲ (ਬੌਬੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਕਲਾਸ ਦੇ ਬੋਰਡ ਦਾ ਐਲਾਨੇ ਗਏ ਨਤੀਜਾ ਵਿਚ ਸੈਕਰਡ ਸੋਲਜ਼ ਕੌਨਵੈਂਟ ਸਕੂਲ ਕਾਲੇ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਅੰਕ ਪ੍ਰਾਪਤ ਕੀਤੇ ਅਤੇ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਵਿਚ ਸਕੂਲ ਦੀ ਵਿਦਿਆਰਥਣ ਵੇਦਿਕਾ ਸ਼ਰਮਾ ਨੇ 94 ਫੀਸਦੀ ਅਤੇ ਨਵਨੀਤ ਕੌਰ ਨੇ 93 ਫੀਸਦੀ ਅਤੇ ਗੁਰਨੂਰ ਕੌਰ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੀ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਕੰਧਾਲ ਸਿੰਘ ਬਾਠ ਨੇ ਬੋਲਦੇ ਹੋਏ ਦੱਸਿਆ ਕਿ ਸਾਨੂੰ ਬੇਹਦ ਖੁਸ਼ੀ ਹੁੰਦੀ ਹੈ ਜਦੋਂ ਸਾਡੇ ਬੱਚੇ ਇੰਨ੍ਹੇ ਵਧੀਆ ਅੰਕ ਪ੍ਰਾਪਤ ਕਰਦੇ ਹਨ | ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਹਰ ਤਰ੍ਹਾਂ ਦੀ ਗਤੀਵਿਧੀ ਕਰਵਾਈ ਜਾਂਦੀ ਹੈ ਅਤੇ ਇਹ ਵਿਦਿਆਰਥੀ ਹਰ ਇਕ ਗਤੀਵਿਧੀ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹਨ | ਇਸ ਮੌਕੇ ਤੇ ਸਕੂਲ ਦੇ ਸਮੂਹ ਵਿਦਿਆਰਥੀ ਸਟਾਫ, ਪਿ੍ੰਸੀਪਲ ਮੈਡਮ ਲਖਬੀਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਵਿਖੇ ਵਿਸਾਖੀ ਦੀਆਂ ਰੌਣਕਾਂ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਕਾ ਖੂਹ ਵਿਖੇ ਖ਼ਾਲਸਾ ਪ੍ਰਗਟ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ <br/>
Ad Position 24