05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ <br/>

Ad Position 21
No active advertisement
ਅਜੀਤ ਡੈਸਕ 17-04-2026
ਫਤਿਆਬਾਦ, 16 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਰਿਵਰ ਡੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੇ ਬੱਚਿਆਂ ਨੇ ਅੱਠਵੀਂ ਜਮਾਤ ਵਿਚੋਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਕੇ ਬਾਜ਼ੀ ਮਾਰੀ | ਗੁਰਲੀਨ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ 91 ਫੀਸਦੀ ਅਤੇ 92 ਫੀਸਦੀ ਨੰਬਰ ਪ੍ਰਾਪਤ ਕੀਤੇ | ਅਰਸ਼ਦੀਪ ਕੌਰ ਨੇ 89 ਫੀਸਦੀ ਅਤੇ ਹਰਪ੍ਰੀਤ ਕੌਰ ਨੇ 88 ਫੀਸਦੀ ਨੰਬਰ ਪ੍ਰਾਪਤ ਕਰਕੇ ਮਾਤਾ -ਪਿਤਾ ਅਤੇ ਸੰਸਥਾ ਦੇ ਨਾਮ ਨੂੰ ਚਾਰ ਚੰਨ ਲਗਾ ਦਿੱਤੇ | ਬਾਕੀ ਬੱਚਿਆਂ ਨੇ 80 ਫੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ | ਇਹ ਕਾਮਯਾਬੀ ਪਿੱਛੇ ਅਧਿਆਪਕਾਂ ਦਾ ਹੱਥ ਹੈ | ਸਾਰਾ ਸਟਾਫ਼ ਬੱਚਿਆਂ ਦੀ ਪੜ੍ਹਾਈ ਦਾ ਖਾਸ ਧਿਆਨ ਰੱਖਦਾ ਹੈ | ਇਸ ਮੌਕੇ ਪਿ੍ੰਸੀਪਲ ਸੁਖਦੇਵ ਸਿੰਘ ਖ਼ਾਨ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਕਲ ਦੇ ਕੋਹੜ ਤੋਂ ਬਚ ਕੇ ਮਿਹਨਤ ਵੱਲ ਧਿਆਨ ਦਿੱਤਾ ਜਾਵੇ | ਸੰਸਥਾ ਦੇ ਮੁਖੀ ਸਰਬਮਾਨ ਸਿੰਘ ਗਿੱਲ ਨੇ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਜਿੰਦਗੀ ਦੇ ਮਕਸਦ ਤੋਂ ਪ੍ਰੇਰਿਤ ਕੀਤਾ | ਜਿੰਦਗੀ ਵਿਚ ਮਿਹਨਤ ਦਾ ਸਹਾਰਾ ਲੈਣਾ ਚਾਹੀਦਾ ਹੈ | ਬੱਚਿਆਂ ਨੂੰ ਮਾਤਾ ਪਿਤਾ ਨੂੰ ਇਸ ਸਫਲਤਾ ਵਿੱਚ ਸ਼ਾਮਲ ਕੀਤਾ | ਡਾਇਰੈਕਟਰ ਅਮਰੀਕ ਕੌਰ ਗਿੱਲ ਨੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਬੱਚਿਆਂ ਨੂੰ ਹਮੇਸ਼ਾ ਅੱਗੇ ਵਧਣ ਲਈ ਤਾਕੀਦ ਕੀਤਾ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਤੁਹਾਡਾ ਸਾਥ ਹਮੇਸ਼ਾ ਸਾਡੇ ਨਾਲ ਹੋਣਾ ਚਾਹੀਦਾ ਹੈ | ਇਸ ਮੌਕੇ ਇੰਚਾਰਜ ਸ਼ਰਨਜੀਤ ਕੌਰ, ਵਾਇਸ ਪਿ੍ੰਸੀਪਲ ਰਵਿੰਦਰ ਕੌਰ, ਡੀ.ਪੀ. ਕਵਲਜੀਤ ਕੌਰ ਅਤੇ ਪਲਵਿੰਦਰ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਵਿਖੇ ਸੀ. ਬੀ. ਐੱਸ. ਈ. ਨੇ ਦੋ ਦਿਨਾਂ ਵਰਕਸ਼ਾਪ ਕਰਵਾਈ <br/>
Ad Position 24