05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਵਿਸਾਖੀ ਦੇ ਤਿਓਹਾਰ ਮੌਕੇ ਪ੍ਰੋਗਰਾਮ ਪੇਸ਼ ਕਰਦੇ ਹੋਏ ਨੰਨ੍ਹੇ-ਮੁੰਨੇ ਸਕੂਲ ਵਿਦਿਆਰਥੀ | ਤਸਵੀਰ: ਅਟਵਾਲ <br/> 17-04-2026
ਗੋਇੰਦਵਾਲ ਸਾਹਿਬ, 16 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਵਿਖੇ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਸਾਖੀ ਦੇ ਤਿਓਹਾਰ ਦੇ ਸੰਬੰਧ ਵਿਚ ਸੱਭਿਆਚਾਰ ਨੂੰ ਪੇਸ਼ ਕਰਦੀ ਵੰਨ੍ਹਗੀ ਦੀ ਪੇਸ਼ਕਾਰੀ ਕਰਦਿਆਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਵਿਚ ਨਿੱਕਾ ਗੱਭਰੂ ਅਤੇ ਨਿੱਕੀ ਮੁਟਿਆਰ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਲੋਕ-ਨਾਚ, ਭੰਗੜੇ ਅਤੇ ਗਿੱਧੇ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮਨਕੀਰਤ ਕੌਰ ਜਮਾਤ ਪਹਿਲੀ ਨੇ ਨਿੱਕੀ ਮੁਟਿਆਰ ਅਤੇ ਜੰਗਦੀਪ ਸਿੰਘ ਜਮਾਤ ਪਹਿਲੀ ਨੇ ਨਿੱਕਾ ਗੱਭਰੂ ਦਾ ਖਿਤਾਬ ਹਾਸਲ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਮਨੀਸ਼ਾ ਸੂਦ ਨੇ ਸਾਰਿਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਨਿੱਕਾ ਗੱਭਰੂ ਅਤੇ ਨਿੱਕੀ ਮੁਟਿਆਰ ਦਾ ਖਿਤਾਬ ਦੇ ਕੇ ਸਨਮਾਨਿਤ ਕੀਤਾ ਅਤੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਹਮੇਸ਼ਾਂ ਅੱਗੇ ਵੱਧਣ ਅਤੇ ਆਪਣੇ ਸੱਭਿਆਚਾਰ, ਵਿਰਸੇ-ਵਿਰਾਸਤ ਅਤੇ ਇਤਿਹਾਸ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਭਲਕੇ ਸਕੂਲੀ ਬੱਚਿਆਂ ਵਿਚਕਾਰ ਕਰਵਾਏ ਜਾਣਗੇ ਦਸਤਾਰ ਮੁਕਾਬਲੇ ਅਗਲੀ ਖ਼ਬਰ ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ <br/>
Ad Position 24