05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਭਲਕੇ ਸਕੂਲੀ ਬੱਚਿਆਂ ਵਿਚਕਾਰ ਕਰਵਾਏ ਜਾਣਗੇ ਦਸਤਾਰ ਮੁਕਾਬਲੇ

Ad Position 21
No active advertisement
ਅਜੀਤ ਡੈਸਕ 17-04-2026
ਝਬਾਲ, 16 ਅਪ੍ਰੈਲ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਸੇਵਾ ਸੁਸਾਇਟੀ ਵਲੋਂ 18 ਅਪ੍ਰੈਲ ਨੂੰ ਕਰਵਾਏ ਜਾ ਰਹੇ ਦਸਤਾਰ ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ਸੱਕਤਰ ਦਲਜੀਤ ਸਿੰਘ ਐਮਾ ਅਤੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਨੇ ਦੱਸਿਆ ਕਿ ਸ੍ਰੀ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਪ੍ਰੈਲ ਨੂੰ ਕਰਵਾਏ ਜਾ ਰਹੇ ਦਸਤਾਰ ਮੁਕਾਬਲਿਆਂ ਵਿਚ ਪਹਿਲਾ, ਦੂਜ਼ਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ ਤੇ ਨਕਦ ਇਨਾਮ ਦਿੱਤੇ ਜਾਣਗੇ | ਇਸ ਸੰਬੰਧੀ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਦੱਸਿਆ ਕਿ ਦਸਤਾਰ ਮੁਕਾਬਲੇ ਤਿੰਨ ਗਰੁੱਪਾਂ ਵਿਚ ਹੋਣਗੇ | ਪਹਿਲਾਂ ਗਰੁੱਪ ਛੇਵੀਂ ਤੋਂ ਅੱਠਵੀ ਕਲਾਸ ਦਾ ਦੂਸਰਾ ਨੌਵੀਂ ਤੋਂ ਦੱਸਵੀਂ ਅਤੇ ਤੀਸਰਾ ਗਿਆਰਵੀਂ ਤੋਂ ਬਾਰ੍ਹਵੀਂ ਕਲਾਸ ਦੇ ਬੱਚਿਆਂ ਦਾ ਹੋਵੇਗਾ | ਦਸਤਾਰ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਕੂਲ ਵਲੋਂ ਤਿੰਨਾਂ ਗਰੁੱਪਾਂ ਵਿਚ ਹੀ ਘੱਟੋਂ ਘੱਟ ਚਾਰ-ਚਾਰ ਬੱਚੇ ਭੇਜਣੇ ਜ਼ਰੂਰੀ ਹਨ | ਉਨ੍ਹਾਂ ਨੇ ਭਾਗ ਲੈਣ ਵਾਲੇ ਬੱਚਿਆਂ ਨੂੰ ਦਸਤਾਰ, ਸੀਸਾ, ਬਾਜ ਤੇ ਸਕੂਲ ਕਲਾਸ ਦਾ ਆਈ.ਡੀ. ਪਰੂਫ ਅਦਿ ਆਪਣੇ ਨਾਲ ਲੈ ਕੇ ਆਉਣ ਲਈ ਕਿਹਾ | ਇਸ ਮੌਕੇ ਸ਼ਰਨਜੀਤ ਸਿੰਘ ਭੋਜੀਆਂ, ਰਵੇਲ ਸਿੰਘ ਜੌਹਲ, ਐਡਵੋਕੇਟ ਰਾਜਨਬੀਰ ਸਿੰਘ ਭੋਜੀਆਂ, ਕਰਨੈਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਗੁਰਲਾਲ ਸਿੰਘ, ਭਾਈ ਰਾਜਬੀਰ ਸਿੰਘ ਸਕੱਤਰਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਕੌਰ ਸੰਧੂ ਪਰਿਵਾਰ ਦੀ ਮਾਲਾ ਦੇ ਅਨਮੋਲ ਮੋਤੀ ਸਨ-ਭਰੋਵਾਲ <br/> ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24