ਚੋਹਲਾ ਸਾਹਿਬ, 16 ਅਪ੍ਰੈਲ (ਬਲਵਿੰਦਰ ਸਿੰਘ)-ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਬ੍ਰਹਮਪੁਰਾ 'ਚ ਭਾਰਤੀ ਜਨਤਾ ਪਾਰਟੀ ਦੇ ਸਮਰਥਕ ਅਰਪਨਦੀਪ ਸਿੰਘ ਸੰਧੂ ਦੀ ਮਾਤਾ ਤੇ ਨਿਰਮਲ ਸਿੰਘ ਦੀ ਭਰਜਾਈ ਬੀਬੀ ਪਰਮਜੀਤ ਕੌਰ ਦੀ ਹੋਈ ਬੇਵਕਤੀ ਮੌਤ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਭਰੋਵਾਲ ਨੇ ਕਿਹਾ ਕਿ ਅਰਪਨਦੀਪ ਸਿੰਘ ਦੇ ਪਿਤਾ ਦੇ ਪਹਿਲਾਂ ਹੀ ਅਕਾਲ ਚਲਾਣਾ ਕਰ ਜਾਣ ਕਾਰਨ ਮਾਤਾ ਜੀ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਸੰਭਾਲਿਆ ਸੀ, ਪਰ ਪ੍ਰਮਾਤਮਾ ਦੇ ਆਏ ਬੁਲਾਵੇ ਕਾਰਨ ਉਹ ਦੁਨੀਆਂ ਨੂੰ ਅਲਵਿਦਾ ਆਖ ਕੇ ਉਸ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ, ਜਿਸ ਨਾਲ ਸੰਧੂ ਪਰਿਵਾਰ ਦੀ ਮਾਲਾ ਦਾ ਇਹ ਅਨਮੋਲ ਮੋਤੀ ਸਦਾ ਲਈ ਕਿਰ ਗਿਆ | ਇਸ ਮੌਕੇ ਦੁੱਖ ਪ੍ਰਗਟ ਕਰਨ ਵਾਲਿਆਂ 'ਚ ਚੋਹਲਾ ਸਾਹਿਬ ਸਰਕਲ ਦੇ ਪ੍ਰਧਾਨ ਬਾਬਾ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ, ਗੁਰਪ੍ਰੀਤ ਸਿੰਘ ਸੋਨੂੰ, ਭੁਪਿੰਦਰ ਸਿੰਘ ਟੀਟੂ, ਤਰਸੇਮ ਸਿੰਘ ਛਾਪੜੀ, ਜਵਾਹਰ ਨਈਅਰ ਚੋਹਲਾ ਸਾਹਿਬ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ ਸੰਗਤਪੁਰਾ, ਲਾਭ ਸਿੰਘ ਛਾਪੜੀ, ਗੁਰਿੰਦਰ ਸਿੰਘ ਆਦਿ ਆਗੂਆਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |