01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ

Ad Position 21
No active advertisement
ਅਜੀਤ ਡੈਸਕ 18-04-2026
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਕੀਤੀ ਕਾਰਵਾਈ ਦੌਰਾਨ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਜਦਕਿ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਗੁਰਲੀਨ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਵੜਿੰਗ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਹੈਰੋਇਨ ਨਾਲ ਲਿਬੜੀ ਹੋਈ ਸਿਲਵਰ ਪੇਪਰ ਪੰਨੀ, ਇਕ ਲਾਈਟਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਡੱਲ ਨਜ਼ਦੀਕ ਗਸ਼ਤ ਦੌਰਾਨ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਲਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਹੈ ਤਾਂ ਤੁਰੰਤ ਉਨ੍ਹਾਂ ਇਸਦੀ ਸੂਚਨਾ ਬੀ.ਐੱਸ.ਐੱਫ 142 ਬਟਾਲੀਅਨ ਦੇ ਕੰਪਨੀ ਕਮਾਂਡਰ ਸੀਜੂ ਗੌਰਜ ਨੂੰ ਦਿੱਤੀ ਅਤੇ ਬੀ.ਐੱਸ.ਐ ਫ ਦੇ ਜਵਾਨਾਂ ਨੂੰ ਨਾਲ ਲੈ ਕੇ ਦੱਸੇ ਹੋਏ ਖੇਤ ਵਿਚੋਂ ਇਕ ਪੈਕੇਟ ਬਰਾਮਦ ਕੀਤਾ, ਜਿਸ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਸਟੇਸ਼ਨ ਨਜ਼ਦੀਕ ਤੋਂ ਰਾਜਿੰਦਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ, ਜਦਕਿ ਉਸ ਦਾ ਇਕ ਸਾਥੀ ਗੁਰਭੇਜ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪੱਟੀ ਫ਼ਰਾਰ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਡਰੋਨ ਅਤੇ ਪਿਸਟਲ ਬਰਾਮਦ ਅਗਲੀ ਖ਼ਬਰ ਸ਼ਾਰਟ ਸਰਕਟ ਨਾਲ ਇਕ ਏਕੜ ਦੇ ਕਰੀਬ ਕਣਕ ਸੜੀ <br/>
Ad Position 24