31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 18-04-2026
ਮੀਆਂਵਿੰਡ, 17 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਡੋਗਰਾ, ਜੋ ਕਿ ਸਿੱਖਿਆ ਦੇ ਖੇਤਰ 'ਚ ਨਾਮਣਾ ਖੱਟ ਰਹੀ ਹੈ, ਉਸ ਦਾ ਅੱਠਵੀਂ ਜਮਾਤ ਦਾ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਮੈਡਮ ਜਗਪ੍ਰੀਤ ਕੌਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਨਤੀਜਾ ਬਹੁਤ ਵਧੀਆ ਰਿਹਾ ਹੈ | ਉਨ੍ਹਾਂ ਦੱਸਿਆ ਕਿ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਿਮਰਨਪ੍ਰੀਤ ਕੌਰ ਨੇ ਪਹਿਲਾ, ਗੁਰਸਿਫ਼ਤ ਕੌਰ ਨੇ 90 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਅਨਮੋਲਪ੍ਰੀਤ ਕੌਰ ਨੇ 89.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਇਹ ਪ੍ਰੀਖਿਆ ਪਾਸ ਕੀਤੀ | ਪਿ੍ੰਸੀਪਲ ਜਗਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਅਤੇ ਭਵਿੱਖ 'ਚ ਉਚੇਰੀ ਪੜ੍ਹਾਈ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਸ ਸਕੂਲ ਨੇ ਪਿਛਲੇ 26 ਸਾਲਾਂ ਤੋਂ ਇਲਾਕੇ ਵਿਚ ਸਿੱਖਿਆ ਦੇ ਖੇਤਰ ਵਿਚ ਨਿਵੇਕਲੀ ਪਛਾਣ ਬਣਾਈ ਹੋਈ ਹੈ | ਇਸ ਸਕੂਲ ਦੇ ਵਿਦਿਆਰਥੀ ਖੇਡਾਂ, ਧਾਰਮਿਕ ਮੁਕਾਬਲਿਆਂ ਅਤੇ ਸਾਇੰਸ ਮੁਕਾਬਲਿਆਂ ਵਿਚ ਵੀ ਹਮੇਸ਼ਾ ਮੋਹਰੀ ਰਹਿੰਦੇ ਹਨ | ਉਪਰੰਤ ਮੈਡਮ ਜਗਪ੍ਰੀਤ ਕੌਰ ਵਲੋਂ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਹਰੀਕੇ ਵੈਟਲੈਂਡ ਵਿਖੇ ਸਕੂਲੀ ਵਿਦਿਆਰਥੀਆਂ ਲਈ ਘੜਿਆਲ ਸੰਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ <br/> ਅਗਲੀ ਖ਼ਬਰ 66 ਕੇ.ਵੀ. ਸਬ ਸਟੇਸ਼ਨ ਨਾਗੋਕੇ ਮੋੜ ਤੋਂ ਚੱਲਦੇ ਅਰਬਨ ਫੀਡਰਾਂ ਦੇ ਪਿਛਲੇ ਕੁਝ ਦਿਨਾਂ ਤੋਂ ਲੱਗਦੇ ਲੰਮੇ-ਲੰਮੇ ਕੱਟ ਕਾਰ...
Ad Position 24