30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਣ <br/>

Ad Position 21
No active advertisement
ਅਜੀਤ ਡੈਸਕ 18-04-2026
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਵਿਚ ਕਾਰਵਾਈ ਕਰਦਿਆਂ ਟ੍ਰੈਫਿਕ ਪੁਲਿਸ ਤਰਨ ਤਾਰਨ ਦੇ ਇੰਚਾਰਜ ਏ.ਐੱਸ.ਆਈ. ਦਿਲਬਾਗ ਸਿੰਘ ਦੀ ਅਗਵਾਈ ਵਿਚ ਟ੍ਰੈਫਿਕ ਪੁਲਿਸ ਵਲੋਂ ਰੋਹੀ ਪੁਲ ਨਜ਼ਦੀਕ ਨਾਕਾਬੰਦੀ ਕਰਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਇੰਚਾਰਜ ਦਿਲਬਾਗ ਸਿੰਘ ਨੇ ਦੱਸਿਆ ਕਿ ਟਿ੍ਪੱਲ ਸਵਾਰੀ, ਬੁਲਟਾਂ 'ਤੇ ਪਟਾਕੇ ਮਾਰਨ ਵਾਲਿਆਂ ਨੂੰ , ਬਿਨਾਂ ਨੰਬਰ ਤੋਂ ਚੱਲ ਰਹੇ ਵਾਹਨਾਂ, ਬਿਨਾਂ ਹੈਲਮੈਟ ਵਾਲੇ ਦੋ ਪਹੀਆਂ ਵਾਹਨ ਚਾਲਕਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਦੇ ਚਲਾਨ ਕੱਟੇ ਗਏ | ਉਥੇ ਜਿਨ੍ਹਾਂ ਪਾਸ ਵਾਹਨਾਂ ਦੇ ਕਾਗਜ ਪੱਤਰ ਅਧੂਰੇ ਸਨ ਜਾਂ ਨਹੀਂ ਸਨ, ਉਨ੍ਹਾਂ ਨੂੰ ਕਬਜੇ ਵਿਚ ਲੈ ਗਿਆ ਹੈ | ਇਸ ਤੋਂ ਇਲਾਵਾ ਗੱਡੀਆਂ, ਕਾਰਾਂ ਦੇ ਸ਼ੀਸ਼ਿਆਂ ਉਪਰ ਲੱਗੀਆਂ ਕਾਲੀਆਂ ਫਿਲਮਾਂ ਨੂੰ ਉਤਾਰਿਆ ਗਿਆ ਅਤੇ ਸੀਟ ਬੈਲਟ ਲਗਾਏ ਬਿਨਾਂ ਆ ਰਹੇ ਗੱਡੀਆਂ ਨੂੰ ਰੋਕ ਕੇ ਉਨ੍ਹਾਂ ਦੇ ਚਾਲਕਾਂ ਦੇ ਚਲਾਨ ਕੱਟੇ ਗਏ ਹਨ | ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਸਮੇਂ ਸਮੇਂ 'ਤੇ ਸ਼ਹਿਰ ਅਧੀਨ ਪੈਂਦੇ ਵੱਖ-ਵੱਖ ਚੌਂਕਾਂ ਅਤੇ ਇਲਾਕਿਆਂ ਵਿਚ ਟ੍ਰੈਫਿਕ ਪੁਲਿਸ ਵਲੋਂ ਨਾਕਾਬੰਦੀ ਕਰਕੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਗੱਡੀਆਂ ਦੀ ਚੈਕਿੰਗ ਵੀ ਕੀਤਾ ਜਾ ਰਹੀ ਹੈ | ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਨਸ਼ਾ ਕਰਕੇ ਗੱਡੀ ਨਾ ਚਲਾਉਣ ਤਾਂ ਜੋ ਸੜਕੀ ਹਾਦਸਾ ਨਾ ਹੋ ਸਕੇ ਅਤੇ ਆਪਣੇ ਵਾਹਨਾਂ ਦੇ ਕਾਗਜ ਪੂਰੇ ਕਰਕੇ ਰੱਖੇ ਜਾਣ | ਇਸ ਮੌਕੇ ਉਨ੍ਹਾਂ ਨਾਲ ਏ.ਐੱਸ.ਆਈ. ਮੁਖਤਿਆਰ ਸਿੰਘ ਤੋਂ ਇਲਾਵਾ ਮਹਿਲਾ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਚਿੱਠੀ ਨੇ ਖੋਲ੍ਹੀ 'ਆਪ' ਸਰਕਾਰ ਦੀ ਪੋਲ, ਮੰਡੀਆਂ 'ਚ ਫ਼ੋਟੋਆਂ ਖਿਚਵਾਉਣ ਵਾਲੇ ਵਿਧਾਇਕਾਂ ਦਾ ਸੱਚ ਆਇਆ ਸਾਹਮ... ਅਗਲੀ ਖ਼ਬਰ ਐਡਵੋਕੇਟ ਰੌਸ਼ਨ ਲਾਲ ਅਰੋੜਾ ਨਮਿਤ ਸ਼ਰਧਾਂਜਲੀ ਸਮਾਗਮ <br/>
Ad Position 24