30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੇਂਦਰ ਦੀ ਚਿੱਠੀ ਨੇ ਖੋਲ੍ਹੀ 'ਆਪ' ਸਰਕਾਰ ਦੀ ਪੋਲ, ਮੰਡੀਆਂ 'ਚ ਫ਼ੋਟੋਆਂ ਖਿਚਵਾਉਣ ਵਾਲੇ ਵਿਧਾਇਕਾਂ ਦਾ ਸੱਚ ਆਇਆ ਸਾਹਮਣੇ- ਬ੍ਰਹਮਪੁਰਾ <br/>

Ad Position 21
No active advertisement
ਅਜੀਤ ਡੈਸਕ 18-04-2026
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਹਿਮ ਸਰਕਾਰੀ ਦਸਤਾਵੇਜ਼ਾਂ ਦਾ ਹਵਾਲਾ ਦਿੰਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਰੁਲ ਰਹੀ ਹੈ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਬਿਨਾਂ ਕੋਈ ਠੋਸ ਪ੍ਰਬੰਧ ਕੀਤਿਆਂ ਸਿਰਫ਼ ਫੋਟੋ-ਸੈਸ਼ਨ ਕਰਵਾ ਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦਾ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਸੰਬੰਧੀ ਛੋਟ ਲੈਣ ਲਈ ਕਾਗਜ਼ੀ ਕਾਰਵਾਈ ਬਹੁਤ ਦੇਰੀ ਨਾਲ ਸ਼ੁਰੂ ਕੀਤੀ ਹੈ | ਭਾਰਤੀ ਖੁਰਾਕ ਨਿਗਮ ਅਤੇ ਕੇਂਦਰ ਸਰਕਾਰ ਦੀਆਂ ਚਿੱਠੀਆਂ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਕਾਗਜ਼ਾਂ 'ਚ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਨੇ 9 ਅਪ੍ਰੈਲ ਨੂੰ ਚਿੱਠੀ ਕੱਢੀ, ਐੱਫ.ਸੀ.ਆਈ. ਪੰਜਾਬ ਨੇ 16 ਅਪ੍ਰੈਲ ਨੂੰ ਅੱਗੇ ਲਿਖਿਆ ਅਤੇ ਕੇਂਦਰ ਤੋਂ ਅੰਤਿਮ ਮਨਜ਼ੂਰੀ 17 ਅਪ੍ਰੈਲ ਨੂੰ ਜਾ ਕੇ ਮਿਲੀ | ਉਨ੍ਹਾਂ ਸਵਾਲ ਕੀਤਾ ਕਿ ਜਦੋਂ 17 ਅਪ੍ਰੈਲ ਤੱਕ ਖਰੀਦ ਦੀ ਕੋਈ ਪੱਕੀ ਮਨਜ਼ੂਰੀ ਹੀ ਨਹੀਂ ਸੀ ਤਾਂ ਸੱਤਾਧਾਰੀ ਵਿਧਾਇਕ ਮੰਡੀਆਂ 'ਚ ਜਾ ਕੇ ਕਿਸਾਨਾਂ ਨੂੰ ਕੀ ਭਰੋਸਾ ਦੇ ਰਹੇ ਸਨ | ਉਨ੍ਹਾਂ ਕਿਹਾ ਕਿ ਕਾਗਜ਼ੀ ਕਾਰਵਾਈਆਂ ਵਿਚ ਉਲਝੀ ਸਰਕਾਰ ਦੀ ਇਸੇ ਨਾਲਾਇਕੀ ਕਾਰਨ ਖਡੂਰ ਸਾਹਿਬ ਸਮੇਤ ਪੂਰੇ ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨ ਪ੍ਰੇਸ਼ਾਨ ਹੋਏ ਹਨ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਵਿਚ ਛੋਟ ਨੂੰ ਮਨਜ਼ੂਰੀ ਤਾਂ ਦੇ ਦਿੱਤੀ ਹੈ, ਜਿਸ ਤਹਿਤ ਚਮਕ ਗਵਾਉਣ 'ਤੇ 70 ਫ਼ੀਸਦੀ ਅਤੇ ਸੁੰਗੜੇ ਦਾਣਿਆਂ 'ਤੇ 15 ਫ਼ੀਸਦੀ ਦੀ ਛੋਟ ਮਿਲੀ ਹੈ ਪਰ ਇਸ ਚਿੱਠੀ ਵਿਚ ਸਪੱਸ਼ਟ ਸ਼ਰਤ ਲਗਾਈ ਗਈ ਹੈ ਕਿ ਇਸ ਛੋਟ ਕਾਰਨ ਹੋਣ ਵਾਲੇ ਕਿਸੇ ਵੀ ਵਿੱਤੀ ਨੁਕਸਾਨ ਜਾਂ ਸੰਚਾਲਨ ਖਰਚੇ ਦੀ ਮੁਕੰਮਲ ਜਿੰਮੇਵਾਰੀ ਸਿਰਫ਼ ਤੇ ਸਿਰਫ਼ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਕੇਂਦਰ ਦੀ ਇਸ ਚਿੱਠੀ ਨੇ ਪੰਜਾਬ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ ਅਤੇ ਉਸਦੀ ਜਵਾਬਦੇਹੀ ਤੈਅ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦਾ ਅੱਠਵੀਂ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਣ <br/>
Ad Position 24