30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦਾ ਅੱਠਵੀਂ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 18-04-2026
ਖਡੂਰ ਸਾਹਿਬ, 17 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦਾ ਹਰ ਸਾਲ ਦੀ ਤਰ੍ਹਾਂ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਮੌਕੇ ਸੰਸਥਾ ਦੇ ਸੰਸਥਾਪਕ ਹਰਭਜਨ ਸਿੰਘ ਕੰਗ ਨੇ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ, ਪਿ੍ੰਸੀਪਲ ਅਮਨਦੀਪ ਕੌਰ ਕੰਗ ਅਤੇ ਸਮੂਹ ਸਟਾਫ ਦੀ ਹਾਜ਼ਰੀ ਵਿਚ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਡੇ ਵਿਦਿਆਰਥੀਆਂ ਦਾ ਅੱਠਵੀਂ ਕਲਾਸ ਦਾ ਬੋਰਡ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਦੀ ਵਿਦਿਆਰਥਨ ਜੈਸਮੀਨ ਕੌਰ ਦੀਨੇਵਾਲ ਨੇ 96.86 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ , ਸੁਮਨਪ੍ਰੀਤ ਕੌਰ ਮਾਲਚੱਕ ਨੇ 94.83 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਸਰਾ ਸਥਾਨ ਅਤੇ ਅਨੂਰੀਤ ਕੌਰ ਕੰਗ ਨੇ 94.5 ਪ੍ਰਤੀਸ਼ਤ ਹਾਸਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਸਕੂਲ ਦੇ ਕੁੱਲ 32 ਵਿਦਿਆਰਥੀਆਂ ਨੇ ਅੱਠਵੀਂ ਦੇ ਬੋਰਡ ਇਮਤਿਹਾਨ ਦਿੱਤੇ ਸਨ, ਜਿਨਾਂ ਵਿਚੋਂ ਨੌ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ | ਇਹਨਾਂ ਪ੍ਰਾਪਤੀਆਂ ਦਾ ਸਿਹਰਾ ਸਕੂਲ ਦੇ ਮਿਹਨਤੀ ਅਤੇ ਤਜਰਬੇਕਾਰ ਸਟਾਫ ਨੂੰ ਦਿੱਤਾ | ਇਸ ਸਮੇਂ ਇਹਨਾਂ ਤੋਂ ਇਲਾਵਾ ਸਕੂਲ ਕੋਆਰਡੀਨੇਟਰ ਰਵਨੀਤ ਸਿੰਘ ਮੁਗਲਾਨੀ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਐਸ.ਡੀ.ਓ. ਰਛਪਾਲ ਸਿੰਘ ਬੋਪਾਰਾਏ ਦਾ ਜ਼ਮਾਨਤ ਤੋਂ ਬਾਅਦ ਕਾਂਗਰਸੀਆਂ ਕੀਤਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਕੇਂਦਰ ਦੀ ਚਿੱਠੀ ਨੇ ਖੋਲ੍ਹੀ 'ਆਪ' ਸਰਕਾਰ ਦੀ ਪੋਲ, ਮੰਡੀਆਂ 'ਚ ਫ਼ੋਟੋਆਂ ਖਿਚਵਾਉਣ ਵਾਲੇ ਵਿਧਾਇਕਾਂ ਦਾ ਸੱਚ ਆਇਆ ਸਾਹਮ...
Ad Position 24