30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 18-04-2026
ਪੱਟੀ, 17 ਅਪ੍ਰੈਲ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਬੋਰਡ ਵਲੋਂ ਲਈ ਗਈ ਦੱਸਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ 'ਚੋਂ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੇ ਸਕੂਲ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰੀਖਿਆ 'ਚ ਸਕੂਲ ਦੇ 105 ਬੱਚਿਆਂ ਨੇ ਭਾਗ ਲਿਆ | ਜਿੰਨ੍ਹਾਂ ਵਿਚੋਂ ਸਕੂਲ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ 97.6 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਅਤੇ ਤਰਨ ਤਾਰਨ ਜ਼ਿਲ੍ਹੇ ਵਿਚੋੋਂ ਚੌਥਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਅੰਸ਼ਪ੍ਰੀਤ ਕੌਰ ਨੇ 95.8 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਦੂਸਰਾ ਅਤੇ ਹਰਅਸ਼ਮੀਤ ਕੌਰ ਨੇ 95.4 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਪ੍ਰੀਖਿਆ ਵਿਚੋਂ ਸਕੂਲ ਦੇ 7 ਬੱਚਿਆਂ ਨੇ 90 ਫੀਸਦੀ ਤੋਂ ਵੱਧ, 13 ਬੱਚਿਆਂ ਨੇ 80 ਫੀਸਦੀ ਤੋਂ ਵੱਧ, 28 ਬੱਚਿਆਂ ਨੇ 70 ਫੀਸਦੀ ਤੋਂ ਵੱਧ ਅਤੇ ਬਾਕੀ ਬੱਚਿਆਂ ਨੇ 60 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪਿ੍ੰਸੀਪਲ ਜਸਬੀਰ ਕੌਰ ਸੈਣੀ ਨੇ ਸਫ਼ਲ ਹੋਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਇਸ ਸਫ਼ਲਤਾ ਤੋਂ ਇਹ ਸਿੱਧ ਹੋ ਜਾਂਦਾ ਹੈ ਕਿ ਸਾਡੇ ਵਲੋਂ ਕੀਤੀ ਗਈ ਮਿਹਨਤ ਇਕ ਦਿਨ ਜਰੂਰ ਰੰਗ ਲਿਆਉਂਦੀ ਹੈ | ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਪਿੱਛੇ ਸਕੂਲ ਦੇ ਅਧਿਆਪਕਾਂ ਦਾ ਵੀ ਬਹੁਤ ਵੱਡਾ ਹੱਥ ਹੈ, ਜਿੰਨ੍ਹਾਂ ਨੇ ਬੱਚਿਆਂ ਨੂੰ ਸਖ਼ਤ ਮਿਹਨਤ ਕਰਵਾ ਕੇ ਇਸ ਮੁਕਾਮ ਤੱਕ ਪਹੁੰਚਾਇਆ | ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ ਅਤੇ ਸਰਬਜੀਤ ਸਿੰਘ ਨੇ ਵੀ ਸਮੂਹ ਸਟਾਫ਼, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜ਼ੇ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ ਚੀਮਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖਰੀਦ 'ਚ ਤੇਜ਼ੀ, ਚੁਕਾਈ ਜਲਦ ਸ਼ੁਰੂ ਹੋਣ ਦੀ ਉਮੀਦ <br/> ਅਗਲੀ ਖ਼ਬਰ ਹਾਈ ਕੋਰਟ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਜੇਲ੍ਹਾਂ 'ਚ ਸਾਊਾਡਪਰੂਫ ਸੈੱਲ ਬਣਾਉਣ ਦੇ ਨਿਰਦੇਸ਼ <br/>
Ad Position 24