29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਾਲਾਨਾ ਪ੍ਰੀਖਿਆ 'ਚ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 18-04-2026
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਅਕਾਲ ਅਕੈਡਮੀ ਕਲਗੀਧਰ ਟਰਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੀ 'ਅਕਾਲ ਅਕੈਡਮੀ ਤੇਜਾ ਸਿੰਘ ਵਾਲਾ' ਦਾ ਇਸ ਵਾਰ ਵੀ.ਸੀ.ਬੀ.ਐਸ.ਈ. ਵਲੋਂ ਐਲਾਨਿਆ ਗਿਆ, ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਇਸ ਸੰਬੰਧੀ ਪਿ੍ੰਸੀਪਲ ਮੰਜੂ ਤਲਵਾੜ ਨੇ ਦੱਸਿਆ ਕਿ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਪ੍ਰਭਜੀਤ ਕੌਰ ਨੇ ਮਿਹਨਤ ਅਤੇ ਲਗਨ ਨਾਲ 95.6 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ | ਇਸ ਤੋਂ ਇਲਾਵਾ ਸਾਜਨਪ੍ਰੀਤ ਸਿੰਘ ਨੇ 92 ਫ਼ੀਸਦੀ ਅੰਕ ਹਾਸਲ ਕਰਕੇ ਦੂਸਰਾ ਅਤੇ ਸੁਖਮਨਦੀਪ ਸਿੰਘ ਨੇ 90.8 ਫ਼ੀਸਦੀ ਅੰਕ ਹਾਸਲ ਕਰਕੇ ਲਗਾਤਾਰ ਤੀਸਰਾ ਸਥਾਨ ਹਾਸਲ ਕਰਕੇ ਅਕੈਡਮੀ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਤੋਂ ਇਲਾਵਾ ਸਹਿਜਪ੍ਰੀਤ ਕੌਰ, ਜਸ਼ਨਦੀਪ ਸਿੰਘ ਪੱਲਕਨੂਰ ਕੌਰ, ਜਸਪ੍ਰੀਤ ਸਿੰਘ ਨੇ ਵੀ ਬਹੁਤ ਵਧੀਆ ਅੰਕ ਹਾਸਲ ਕਰਕੇ ਵੱਡੀ ਉਪਲੱਬਧੀਆ ਨਾਲ ਸਭ ਦਾ ਦਿਲ ਜਿੱਤ ਲਿਆ | ਪਿ੍ੰਸੀਪਲ ਵਲੋਂ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਕਾਮਯਾਬੀ ਦਾ ਸਿਹਰਾ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਨੂੰ ਦਿੱਤਾ ਤੇ ਚਾਨਣਾ ਪਾਇਆ ਕਿ ਅਕੈਡਮੀ ਦਾ ਨਤੀਜਾ 100 ਫੀਸਦੀ ਰਿਹਾ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਮੰਜੂ ਤਲਵਾੜ, ਪਰਵੀਨ ਕੁਮਾਰੀ, ਸੰਦੀਪ ਕੌਰ, ਪੁਨੀਤ ਕੌਰ, ਮਲਕੀਤ ਕੌਰ, ਗੁਰਪ੍ਰੀਤ ਕੌਰ, ਪਲਵਿੰਦਰ ਕੌਰ ਤੇ ਹੋਰ ਸਮੂਹ ਸਟਾਫ਼ ਨੇ ਸਕੂਲ ਦੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਸਵੇਰ ਦੀ ਸਭਾ ਵਿਚ ਵੀ ਪਿ੍ੰਸੀਪਲ ਮੰਜੂ ਤਲਵਾੜ ਨੇ ਉੱਚ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਦੂਸਰੇ ਬੱਚਿਆਂ ਨੂੰ ਵੀ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ 8ਸ਼੍ਰੋਮਣੀ ਅਕਾਲੀ ਦਲ ਦੀ ਹੋਈ ਇਕੱਤਰਤਾ ਦੌਰਾਨ ਲਿਆ ਫ਼ੈਸਲਾ <br/> ਜਥੇਦਾਰ ਪੱਖੋਕੇ ਦੀ ਅਗਵਾਈ 'ਚ ਅਕਾਲੀ ਵਰਕਰ ਇ... ਅਗਲੀ ਖ਼ਬਰ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਬੇਤਾਬ-ਬ੍ਰਹਮਪੁਰਾ <br/>
Ad Position 24