ਪੱਟੀ, 17 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਬਲਾਕ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੁੱਬਲੀ ਵਿਖੇ ਗੁਰਵਿੰਦਰ ਸਿੰਘ ਬਹਿੜਵਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤਰਨ ਤਾਰਨ ਵਲੋਂ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪਰਿੰਦਰ ਸਿੰਘ ਉਪਲ ਚੇਅਰਮੈਨ ਮਾਰਕੀਟ ਕਮੇਟੀ ਪੱਟੀ ਵੀ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਚੇਅਰਮੈਨ ਬਹਿੜਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿੱਥੇ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਕ੍ਰਾਂਤੀ ਆਈ ਹੈ, ਉਥੇ ਹੀ ਪੰਜਾਬ ਸਰਕਾਰ ਵਲੋਂ ਨਵੇਂ ਅਧਿਆਪਕਾਂ ਦੀ ਭਰਤੀ ਕਰਕੇ ਸਕੂਲਾਂ ਵਿਚ ਸਟਾਫ਼ ਦੀ ਕਮੀ ਨੂੰ ਦੂਰ ਕੀਤਾ ਗਿਆ ਹੈ, ਤਾਂ ਕਿ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ | ਇਸ ਮੌਕੇ ਬਲਾਕ ਸਿੱਖਿਆ ਅਫਸਰ ਪੱਟੀ ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਉਣਾ ਚਾਹੀਦਾ ਹੈ, ਹੁਣ ਸਰਕਾਰੀ ਸਕੂਲ ਵੀ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਰਾਜਬੀਰ ਕੌਰ ਨੇ ਆਏ ਹੋਏ ਮਹਿਮਾਨਾ, ਪਤਵੰਤੇ, ਐਸ.ਐਮ.ਸੀ. ਕਮੇਟੀ, ਸਰਪੰਚ, ਪੰਚ ਅਤੇ ਮਾਪਿਆਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਟੇਜ ਸੈਕਟਰੀ ਦੀ ਭੂਮਿਕਾ ਮੁੱਖ ਅਧਿਆਪਕ ਰਵਿੰਦਰ ਸਿੰਘ ਨੇ ਨਿਭਾਈ | ਇਸ ਮੌਕੇ ਸਰਪੰਚ ਦਲੇਰ ਸਿੰਘ, ਚੇਅਰਮੈਨ ਰੇਸ਼ਮ ਸਿੰਘ, ਜਥੇਦਾਰ ਸੁਖਵੰਤ ਸਿੰਘ, ਨਿਸ਼ਾਨ ਸਿੰਘ, ਅੰਗਰੇਜ਼ ਸਿੰਘ, ਪਿ੍ੰਸੀਪਲ ਹਰਿੰਦਰ ਸਿੰਘ, ਪਿ੍ੰਸੀਪਲ ਗੁਰਪ੍ਰੀਤ ਕੌਰ, ਪਿ੍ੰਸੀਪਲ ਹਰਸ਼ਰਨ ਸਿੰਘ, ਸੀ.ਐਚ.ਟੀ. ਗੁਰਵਿੰਦਰ ਸਿੰਘ ਬੱਬੂ, ਗੁਰਜੰਟ ਸਿੰਘ ਕੋਟ ਬੁੱਢਾ, ਅਧਿਆਪਕ ਆਗੂ ਸਤਨਾਮ ਸਿੰਘ ਸਿੱਧੂ, ਗੁਰਦੇਵ ਸਿੰਘ ਲੁਹਾਰੀਆ, ਜਗਦੀਪ ਸਿੰਘ ਲਖਣਾ, ਹਰਪਾਲ ਸਿੰਘ ਧਾਮੀ, ਮਨਜੀਤ ਸਿੰਘ ਪਨਗੋਟਾ, ਸੰਦੀਪ ਬੱਗਾ, ਨੀਰਜ ਕੁਮਾਰ, ਮੈਡਮ ਪਲਕ ਰਾਣੀ, ਮਮਤਾ ਧਵਨ, ਸੰਗੀਤਾ ਪੁਰੀ, ਅਸੀਮ ਬੱਬਰ, ਹਨੀ ਸ਼ਰਮਾ, ਜਸਕਰਨ ਸਿੰਘ, ਗੁਰਜੀਤ ਸਿੰਘ, ਗੁਰਦੇਵ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ, ਸਕੂਲੀ ਬੱਚੇ ਅਤੇ ਉਹਨਾਂ ਦੇ ਮਾਪੇ ਹਾਜ਼ਰ ਸਨ |