ਚੋਹਲਾ ਸਾਹਿਬ 17 ਅਪ੍ਰੈਲ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਬ੍ਰਹਮਪੁਰਾ ਵਿਖੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਬੀਤੇ ਕੁਝ ਦਿਨ ਪਹਿਲਾਂ ਸਵਿੰਦਰਪਾਲ ਸਿੰਘ ਸੰਧੂ ਦੀ ਮੌਤ 'ਤੇ ਉਨ੍ਹਾਂ ਦੀ ਮਾਤਾ ਕੰਸ ਕੌਰ ਅਤੇ ਸਮੂਹ ਪਰਿਵਾਰ ਨਾਲ ਮੁਲਾਕਾਤ ਕੀਤੀ | ਇਸ ਦੇ ਨਾਲ ਹੀ ਨਿਰਮਲ ਸਿੰਘ ਦੀ ਭਰਜਾਈ ਪਰਮਜੀਤ ਕੌਰ ਸੁਪਤਨੀ ਨਿਰਵੈਲ ਸਿੰਘ ਦੀ ਮੌਤ 'ਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਬ੍ਰਹਮਪੁਰਾ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨਾਲ ਸਵ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਹੁਤ ਵਧੀਆ ਨੇੜਤਾ ਰਹੀ ਹੈ ਅਤੇ ਸਮੂਹ ਬ੍ਰਹਮਪੁਰਾ ਪਿੰਡ ਸਾਡਾ ਪਰਿਵਾਰ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਇਸ ਮੌਕੇ ਰਘਬੀਰ ਸਿੰਘ ਰਿੰਕੂ ਬ੍ਰਹਮਪੁਰਾ ਅਤੇ ਸਮੂਹ ਪਰਿਵਾਰਕ ਮੈਂਬਰ ਮੌਜੂਦ ਸਨ |