29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਕਿਸਾਨ-ਐਸ.ਡੀ.ਐਮ. ਸੰਜੀਵ ਸ਼ਰਮਾ <br/>

Ad Position 21
No active advertisement
ਖ਼ੇਤੀਬਾੜੀ ਵਿਭਾਗ ਵਲੋਂ ਲਗਾਏ ਗਏ ਕੈਂਪ ਦੌਰਾਨ ਸੰਬੋਧਨ ਕਰਦੇ ਹੋਏ ਖ਼ੇਤੀਬਾੜੀ ਅਧਿਕਾਰੀ ਅਤੇ ਹਾਜ਼ਰ ਕਿਸਾਨ | ਤਸਵੀਰ: ਕੁਲਾਰ <br/> 18-04-2026
ਖਡੂਰ ਸਾਹਿਬ, 17 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਸੀ.ਆਰ.ਐਮ. ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਇਸੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਦਫ਼ਤਰ ਖਡੂਰ ਸਾਹਿਬ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਹ ਕੈਂਪ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜ਼ਰ ਵਲੋਂ ਲਗਾਇਆ ਗਿਆ | ਉਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਵਾਤਾਵਰਣ ਗੰਧਲਾ ਹੁੰਦਾ ਹੈ | ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਜਾਨੀ-ਮਾਲੀ ਨੁਕਸਾਨ ਹੋਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਵਾਤਾਵਰਣ ਦੀ ਰੱਖਿਆ ਕਰਨ | ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਕਿਸਾਨ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਸਕੀਮਾਂ ਦਾ ਲਾਭ ਲੈਣ | ਫਾਰਮ ਸੇਵਾ ਅਤੇ ਸਲਾਹਕਾਰ ਕੇਂਦਰ ਤੋਂ ਪਹੁੰਚੇ ਡਾ. ਪਰਮਿੰਦਰ ਸਿੰਘ, ਡਾ. ਪਰਮਿੰਦਰ ਕੌਰ ਅਤੇ ਡਾ. ਸਵਰੀਤ ਕੌਰ ਨੇ ਕਿਸਾਨਾਂ ਨੂੰ ਝੋਨੇ ਦੀਆਂ ਸਿਫਾਰਸ਼ਸ਼ੁਦਾ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਜਾਈ ਕਰਨ , ਫ਼ਲਦਾਰ ਬੂਟਿਆਂ ਦੀ ਸਾਂਭ-ਸੰਭਾਲ ਅਤੇ ਸਾਉਣੀ ਦੇ ਬੀਜਾਂ ਦੀ ਬੀਜ ਸੋਧ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਕਣਕ ਦੇ ਨਾੜ ਨੂੰ ਅੱਗ ਨਾਲ ਸਾੜਨ ਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਵਿਕਲਪਕ ਤਕਨੀਕਾਂ ਬਾਰੇ ਜਾਣੂ ਕਰਵਾਉਣਾ ਹੈ | ਉਨ੍ਹਾਂ ਵਲੋਂ ਕੈਂਪ ਵਿਚ ਹਾਜ਼ਰ ਨੋਡਲ ਅਤੇ ਕਲੱਸਟਰ ਅਫ਼ਸਰਾਂ ਨੂੰ ਸਟੱਬਲ ਬਰਨਿੰਗ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ, ਤਾਂ ਜੋ ਉਹ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਸਕਣ | ਇਸ ਕੈਂਪ ਵਿਚ ਖੇਤੀਬਾੜੀ ਵਿਸਥਾਰ ਅਫਸਰ ਡਾ. ਰੁਪਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਖੇਤੀਬਾੜੀ ਉੱਪ ਨਿਰੀਖਕ ਸਿਮਰਨਜੀਤ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜ਼ਰ, ਗੁਰਪ੍ਰਤਾਪ ਸਿੰਘ, ਬਲਵਿੰਦਰ ਸਿੰਘ, ਚਰਨਜੀਤ ਸਿੰਘ, ਕਰਮ ਸਿੰਘ ਬੇਲਦਾਰ, ਬਲਦੇਵ ਸਿੰਘ, ਰਣਸ਼ੇਰ ਸਿੰਘ, ਹਰਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਹੀਰਾ ਸਿੰਘ, ਰਵੇਲ ਸਿੰਘ, ਹਰਪ੍ਰੀਤ ਸਿੰਘ ਸਰਪੰਚ, ਸੁਖਵਿੰਦਰ ਸਿੰਘ, ਸੰਦੀਪ ਸਿੰਘ, ਗੁਰਮੀਤ ਸਿੰਘ, ਹਰਭਜਨ ਸਿੰਘ, ਭੁਪਿੰਦਰ ਸਿੰਘ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਚੀਮਾ ਵਲੋਂ ਪੱਟੀ ਤੇ ਸਰਹਾਲੀ ਮੰਡ ਦੀਆਂ ਦਾਣਾ ਮੰਡੀਆਂ ਦਾ ਦੌਰਾ <br/> ਅਗਲੀ ਖ਼ਬਰ ਪਿੰਡ ਬ੍ਰਹਮਪੁਰਾ ਦੇ ਪਰਿਵਾਰਾਂ ਨਾਲ ਬ੍ਰਹਮਪੁਰਾ ਨੇ ਕੀਤਾ ਦੁੱਖ ਸਾਂਝਾ <br/>
Ad Position 24