29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨੈਸ਼ਨਲ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 18-04-2026
ਨੌਸ਼ਹਿਰਾ ਪਨੂੰਆਂ, 17 ਅਪ੍ਰੈਲ (ਦੀਪਕ ਮੈਣੀ)—ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪਨੂੰਆਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਬੱਚਿਆਂ ਨੇ ਸਾਰਾ ਸਾਲ ਮਿਹਨਤ ਕਰਕੇ ਬਹੁਤ ਸੋਹਣੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਅਰਪਨਦੀਪ ਕੌਰ ਨੇ 97 ਫੀਸਦੀ ਅੰਕ ਹਾਸਿਲ ਕਰਕੇ ਪਹਿਲਾਂ ਦਰਜਾ ਹਾਸਿਲ ਕੀਤਾ | ਅਰਪਨਦੀਪ ਕੌਰ ਦੇ ਪੰਜਾਬੀ ਅਤੇ ਆਰਟੀਫਿਸ਼ਅਲ ਇੰਟੈਲੀਜੈਂਸ 'ਚ 100 'ਚੋਂ 100 ਨੰਬਰ ਹਾਸਿਲ ਕੀਤਾ | ਚਾਹਤ ਪ੍ਰੀਤ ਕੌਰ ਨੇ 95.8 ਫੀਸਦੀ ਅੰਕ ਹਾਸਿਲ ਕਰਕੇ ਦੂਸਰਾ, ਸਾਹਿਲਪ੍ਰੀਤ ਸਿੰਘ ਅਤੇ ਸਮਰੀਤ ਕੌਰ ਨੇ 93 ਫੀਸਦੀ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਬਾਕੀ ਸਾਰੇ ਵਿਦਿਆਰਥੀਆਂ ਦੇ ਵੀ ਬਹੁਤ ਵਧੀਆ ਨੰਬਰ ਆਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਬੱਚਿਆਂ ਨੂੰ ਹਾਰ ਪਹਿਨਾਏ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਸਮੇਂ ਬੱਚਿਆਂ ਦੇ ਮਾਤਾ-ਪਿਤਾ ਵੀ ਇਸ ਖੁਸ਼ੀ ਦੇ ਵਿਚ ਹਾਜ਼ਰ ਸਨ | ਢੋਲ ਦੀ ਥਾਪ ਦੇ ਨਾਲ ਬੱਚਿਆਂ ਨੇ ਸਾਰੇ ਸਕੂਲ ਦੇ 'ਚ ਆਪਣੀ ਖੁਸ਼ੀ ਜਾਹਿਰ ਕੀਤੀ | ਬੱਚਿਆਂ ਦੇ ਅਧਿਆਪਕ ਵੀ ਬੱਚਿਆਂ ਦੀ ਖੁਸ਼ੀ ਦੇ 'ਚ ਸ਼ਾਮਿਲ ਸਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਵਨੀਤ ਕੌਰ ਨੇ ਬੱਚਿਆਂ ਨੂੰ ਇਸੇ ਤਰ੍ਹਾਂ ਤਰੱਕੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਬਾਬੂ ਕਬੀਰ ਦਾਸ ਅਤੇ ਮਹਿੰਦਰ ਸਿੰਘ ਲਾਲਵਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ • ਸੁਖਬੀਰ ਸਿੰਘ ਬਾਦਲ ਦੇ ਆਦੇਸ਼... ਅਗਲੀ ਖ਼ਬਰ ਆਬਕਾਰੀ ਅਤੇ ਜੰਗਲਾਤ ਵਿਭਾਗ ਵਲੋਂ ਹਰੀਕੇ ਦਰਿਆ ਦੇ ਮੰਡ ਖ਼ੇਤਰ ਵਿਚ ਕੀਤੀ ਛਾਪੇਮਾਰੀ <br/>
Ad Position 24