ਮੀਆਂਵਿੰਡ, 18 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਪਿੰਡ ਮੀਆਂਵਿੰਡ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਨਾਲ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਦੇ ਹੋਏ ਦਿਹਾਂਤ ਦਾ ਅਫਸੋਸ ਪ੍ਰਗਟ ਕਰਨ ਲਈ ਪੁੱਜੇ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮਾਤਾ ਪਿਤਾ ਵਲੋਂ ਵਲੋਂ ਦਿੱਤੀ ਹੋਈ ਸਿੱਖਿਆ ਕਾਰਨ ਹੀ ਉਨ੍ਹਾਂ ਦੇ ਪੁੱਤਰ ਮਨਜੀਤ ਸਿੰਘ ਮੰਨਾ ਦਾ ਨਾਮ ਪੰਜਾਬ ਦੇ ਸੀਨੀਅਰ ਆਗੂਆਂ ਵਿਚ ਆਉਂਦਾ ਹੈ | ਉਨ੍ਹਾਂ ਕਿਹਾ ਕਿ ਮਾਤਾ ਪ੍ਰਕਾਸ਼ ਕੌਰ ਇੰਨੇ ਮਿਲਣ ਸਾਰ ਸਨ ਕਿ ਦੋ ਸਾਲ ਪਹਿਲਾਂ ਜਦੋਂ ਉਹ ਪਹਿਲੀ ਵਾਰ ਮਾਤਾ ਜੀ ਨੂੰ ਮਿਲੇ ਸਨ ਉਦੋਂ ਉਨ੍ਹਾਂ ਨੂੰ ਇੰਝ ਮਹਿਸੂਸ ਹੋਇਆ ਸੀ ਜਿਵੇਂ ਬਹੁਤ ਸਮਾਂ ਪਹਿਲਾਂ ਉਨ੍ਹਾਂ ਦੀ ਇਸ ਪਰਿਵਾਰ ਨਾਲ ਸਾਂਝ ਰਹੀ ਰਹੀ | ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ | ਇਸ ਮੌਕੇ ਉਨ੍ਹਾਂ ਚੇਅਰਮੈਨ ਰਣਜੀਤ ਸਿੰਘ ਅਤੇ ਇੰਸਪੈਕਟਰ ਜ਼ੋਰਾਵਰ ਸਿੰਘ ਨਾਲ ਵੀ ਅਫਸੋਸ ਪ੍ਰਗਟ ਕੀਤਾ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਓ.ਬੀ.ਸੀ.ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਊ ਭੈਣੀ, ਕੁਲਵੰਤ ਸਿੰਘ ਭੈਲ, ਜਸ ਭੋਰਸੀ, ਕੁਲਵਿੰਦਰ ਸਿੰਘ ਭੋਰਸੀ ਆਦਿ ਹਾਜ਼ਰ ਸਨ |