ਹਰੀਕੇ ਪੱਤਣ, 18 ਅਪ੍ਰੈਲ (ਸੰਜੀਵ ਕੁੰਦਰਾ)-ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਅਤੇ ਜਬਰੀ ਹੋ ਰਹੀ ਉਸਾਰੀ ਦੇ ਵਿਰੋਧ ਵਿਚ ਪਿੰਡ ਗੰਡੀਵਿੰਡ ਧੱਤਲ ਵਿਖੇ ਕਿਸਾਨਾਂ ਦੀ ਇਕੱਤਰਤਾ ਲਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਜਗੀਰ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਹੋਇਆਂ ਨਛੱਤਰ ਸਿੰਘ ਪੰਨੂ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਤਰਸੇਮ ਸਿੰਘ ਲੁਹਾਰ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਹਰਭਜਨ ਸਿੰਘ ਪੱਟੀ ਜਮਹੂਰੀ ਕਿਸਾਨ ਸਭਾ, ਦਵਿੰਦਰ ਸੋਹਲ ਕੁਲਹਿੰਦ ਕਿਸਾਨ ਸਭਾ, ਡਾ.ਇੰਦਰਜੀਤ ਸਿੰਘ ਮਰਹਾਣਾ ਸੂਬਾਈ ਆਗੂ ਕੁਲ ਹਿੰਦ ਕਿਸਾਨ ਯੂਨੀਅਨ, ਸੁਖਦੇਵ ਸਿੰਘ ਮਰਹਾਣਾ ਅਤੇ ਸਰਦਾਰਾ ਸਿੰਘ ਸਖੀਰਾ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਜਬਰੀ ਮਿਲ ਦੀ ਮਾਲਕੀ ਬਦਲਣ ਦੇ ਤੁਗਲਕੀ ਫਰਮਾਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਇਕ ਤਰਫ ਸਰਕਾਰ ਇਹ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਬਦਲਵੀ ਖੇਤੀ ਮਾਡਲ ਨੂੰ ਅਪਣਾਉਣਾ ਚਾਹੀਦਾ ਪਰ ਦੂਜੇ ਪਾਸੇ ਆਪ ਹੀ ਸ਼ੂਗਰ ਮਿਲ ਬੰਦ ਕਰਕੇ ਬਦਲਵੀ ਖੇਤੀ ਦਾ ਬਦਲ ਗੰਨਾ ਬੀਜਣ ਤੋਂ ਰੋਕਿਆ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੁੜ ਤੋਂ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਸਰਕਾਰ ਨੂੰ ਸਹਿਕਾਰੀ ਖੰਡ ਮਿੱਲ ਸ਼ੇਰੋ ਮੁੜ ਤੋਂ ਚਾਲੂ ਕਰਨ ਲਈ ਮਜ਼ਬੂਰ ਕੀਤਾ ਜਾਵੇਗਾ | ਇਸ ਮੌਕੇ ਜਗੀਰ ਸਿੰਘ ਗੰਡੀਵਿੰਡ, ਕਾਬਲ ਸਿੰਘ, ਚਰਨ ਸਿੰਘ, ਸਰਬਜੀਤ ਸਿੰਘ, ਸਵਰਨ ਸਿੰਘ, ਦਿਲਬਾਗ ਸਿੰਘ, ਸੁਖਦੇਵ ਸਿੰਘ ਮਰਹਾਣਾ, ਬਲਵਿੰਦਰ ਸਿੰਘ ਦਦੇਹਰ ਸਾਹਿਬ, ਸੇਵਾ ਸਿੰਘ, ਦਿਲਬਾਗ ਸਿੰਘ ਮਰਹਾਣਾ ਪ੍ਰਧਾਨ, ਲਾਭ ਸਿੰਘ ਮਰਹਾਣਾ ਆਦਿ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ |