31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਚੇਅਰਮੈਨ ਬਿੱਟੂ ਅਤੇ ਸਰਪੰਚ ਤਖਤੂਚੱਕ ਦੇ ਗ੍ਰਹਿ ਭਲਾਈਪੁਰ ਦੀ ਅਗਵਾਈ ਹੇਠ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 19-04-2026
ਮੀਆਂਵਿੰਡ, 18 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਅਤੇ ਸਾਬਕਾ ਸਰਪੰਚ ਅਵਤਾਰ ਸਿੰਘ ਤਖਤੂਚੱਕ ਦੇ ਗ੍ਰਹਿ ਵਿਖੇ ਹਲਕੇ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਭਰਵਾਂ ਇਕੱਠ ਹੋਇਆ | ਇਸ ਮੌਕੇ ਸੰਬੋਧਨ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਨਾਕਾਮਯਾਬ ਰਹੀ ਹੈ | ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਦੇ ਰਾਜ ਨੇ ਲੋਕਾਂ ਦੇ ਕੰਨਾਂ ਨੂੰ ਹੱਥ ਲਵਾ ਦਿੱਤੇ | ਉਨ੍ਹਾਂ ਕਿਹਾ ਕਿ ਦੁਖੀ ਹੋਏ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਸੁਖ ਸਹੂਲਤਾਂ ਮਿਲ ਸਕ | ਇਸ ਮੌਕੇ ਚੇਅਰਮੈਨ ਬਿੱਟੂ ਤਖਤੂਚੱਕ, ਸਰਪੰਚ ਹਰਪਾਲ ਸਿੰਘ ਜਲਾਲਾਬਾਦ ਅਤੇ ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਜਿਸ ਤਰਾਂ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦਿੱਤਾ ਹੈ ਉਸੇ ਤਰ੍ਹਾਂ ਵਿਧਾਨ ਸਭਾ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਦੇ ਹੱਕ ਵਿਚ ਭੁਗਤਣ ਦਾ ਮਨ ਬਣਾ ਚੁੱਕੇ | ਇਸ ਮੌਕੇ ਜਰਨਲ ਸਕੱਤਰ ਹਰਿੰਦਰਪਾਲ ਸਿੰਘ ਮੱਲ੍ਹਾ, ਯੂਥ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਜਰਨਲ ਸਕੱਤਰ ਸਤਬੀਰ ਸਿੰਘ ਅੱਲੋਵਾਲ, ਸੰਮਤੀ ਮੈਂਬਰ ਸੋਨੂੰ ਗੁਲਾਲੀਪੁਰੀਆ, ਸਾਬਕਾ ਸਰਪੰਚ ਸਰਬਜੀਤ ਸਿੰਘ ਖੱਖ, ਜਰਨਲ ਸਕੱਤਰ ਅਮਰੀਕ ਸਿੰਘ ਜਲਾਲਾਬਾਦ, ਸਰਪੰਚ ਗੁਰਮੁਖ ਸਿੰਘ ਸਰਲੀ, ਸਾਬਕਾ ਸਰਪੰਚ ਸਤਨਾਮ ਸਿੰਘ ਦਾਰਾਪੁਰ, ਦਲਬੀਰ ਸਿੰਘ ਦੇਲਾਂਵਾਲ, ਜਥੇਦਾਰ ਸਤਨਾਮ ਸਿੰਘ ਅੱਲੋਵਾਲ, ਸਾਬਕਾ ਸਰਪੰਚ ਪਰਮਜੀਤ ਸਿੰਘ ਵੈਰੋਵਾਲ਼, ਰਣਜੀਤ ਸਿੰਘ ਸੱਕਿਆਂਵਾਲੀ, ਗੁਰਿੰਦਰ ਸਿੰਘ ਜਵੰਦਪੁਰ, ਕਾਬਲ ਸਿੰਘ ਅੱਲੋਵਾਲ, ਮੈਂਬਰ ਕੁਲਦੀਪ ਸਿੰਘ ਵੈਰੋਵਾਲ਼, ਰਛਪਾਲ ਸਿੰਘ ਸਰਲੀ, ਭਗਵੰਤ ਸਿੰਘ ਨੰਬਰਦਾਰ, ਬਲਕਾਰ ਸਿੰਘ ਸੰਘਰਕੋਟ, ਸੰਮਤੀ ਮੈਂਬਰ ਗੁਰਮੁਖ ਸਿੰਘ ਅਤੇ ਪਿੰਡ ਤਖਤੂਚੱਕ ਤੋਂ ਖਜ਼ਾਨ ਸਿੰਘ, ਨੰਬਰਦਾਰ ਗੁਰਮੁਖ ਸਿੰਘ, ਮੈਂਬਰ ਨਿਸ਼ਾਨ ਸਿੰਘ, ਮੈਂਬਰ ਅਮਰਜੀਤ ਸਿੰਘ, ਮੈਂਬਰ ਹਰਪ੍ਰੀਤ ਸਿੰਘ, ਮੈਂਬਰ ਸਤਨਾਮ ਸਿੰਘ, ਮੈਂਬਰ ਸੁਖਜਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਝਬਾਲ ਖਾਮ ਪੰਚਾਇਤ ਵਿਖ ਕਰਨਬੀਰ ਸਿੰਘ ਨੇ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ <br/> ਅਗਲੀ ਖ਼ਬਰ ਅੱਗ ਲੱਗਣ ਨਾਲ ਦੁਕਾਨ ਸੜ ਕੇ ਸੁਆਹ
Ad Position 24