31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੰਤ ਬਾਬਾ ਤਾਰਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 19-04-2026
ਚੋਹਲਾ ਸਾਹਿਬ, 18 ਅਪ੍ਰੈਲ (ਬਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਅੱਠਵੀ ਜਮਾਤ ਦਾ ਸੈਸ਼ਨ 2026 ਦਾ ਨਤੀਜਾ ਐਲਾਨਿਆ ਗਿਆ ਹੈ | ਜਿਸ ਵਿਚ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਤਾਰਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਨੰਬਰ ਪ੍ਰਾਪਤ ਕਰਕੇ ਪਾਸ ਹੋਏ | ਜਿਨ੍ਹਾਂ ਵਿਚੋਂ ਸਹਿਜਪ੍ਰੀਤ ਕੌਰ ਪਹਿਲੇ ਸਥਾਨ, ਸਿਮਰਪ੍ਰੀਤ ਕੌਰ ਦੂਜੇ ਸਥਾਨ ਅਤੇ ਹਰਪ੍ਰੀਤ ਸਿੰਘ , ਏਕਮ ਸਿੰਘ, ਜੁਗਰਾਜ ਸਿੰਘ ਤੀਜੇ ਸਥਾਨ 'ਤੇ ਰਹੇ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀ ਵੀ ਵਧੀਆ ਨੰਬਰ ਪ੍ਰਾਪਤ ਕਰਕੇ ਪਾਸ ਹੋਏ | ਇਸ ਸਮੇਂ ਸਕੂਲ ਦੇ ਐੱਮ.ਡੀ. ਹਰਬੰਸ ਕੌਰ, ਪ੍ਰਧਾਨ ਵਿਕ੍ਰਮਦੀਪ ਸਿੰਘ, ਪਿ੍ੰਸੀਪਲ ਕਰਮਜੀਤ ਕੌਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਅਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਸੇਵਾ ਸੁਸਾਇਟੀ ਨੇ ਸਕੂਲੀ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਵਿਖੇ ਨਵੇਂ ਸੈਸ਼ਨ ਦਾ ਆਗ਼ਾਜ਼ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ
Ad Position 24