ਫਤਿਆਬਾਦ, 18 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਾਪੂਈਾ ਵਲੋਂ ਸਕੂਲ ਸਪੋਰਟਸ ਐਂਡ ਮੂਮੈਂਟ'ਦੇ ਤਹਿਤ ਵਿਦਿਆਰਥੀਆਂ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆ | ਇਸ ਦੌਰਾਨ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ | ਇਸ ਦੌਰਾਨ ਰੋਲੋ ਰੇਸਜ਼, ਅਜਿਲਿਟੀ ਅਤੇ ਹੈਂਡ-ਆਈ ਕੋਆਰਡੀਨੇਸ਼ਨ ਨਾਲ ਸੰਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ | ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੀ ਤੰਦਰੁਸਤੀ, ਤੀਬਰਤਾ ਅਤੇ ਧਿਆਨ ਕੇਂਦਿ੍ਤ ਕਰਨ ਦੀ ਸਮਰੱਥਾ ਨੂੰ ਵਿਕਸਤ ਕਰਨ 'ਤੇ ਜ਼ੋਰ ਦਿੱਤਾ ਗਿਆ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਟੀਮ ਵਰਕ ਅਤੇ ਅਨੁਸ਼ਾਸਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਬੱਚਿਆਂ ਨੇ ਹਰ ਔਗਤੀਵਿਧੀ ਵਿੱਚ ਬੜੇ ਚਾਵਾਂ ਨਾਲ ਹਿੱਸਾ ਲਿਆ ਅਤੇ ਆਪਣੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਪਿ੍ੰਸੀਪਲ ਸ਼੍ਰੀਮਤੀ ਸ਼ੈਲੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਮੂਹਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਜਾਰੀ ਰਹਿਣਗੇ |