ਤਰਨ ਤਾਰਨ, 18 ਅਪ੍ਰੈਲ (ਇਕਬਾਲ ਸਿੰਘ ਸੋਢੀ)-ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਐੱਮ.ਪੀ. ਭਾਈ ਅੰਮਿ੍ਤਪਾਲ ਸਿੰਘ ਨੂੰ ਪੰਜਾਬ ਸਰਕਾਰ ਦੀ ਸਿਫਾਰਸ਼ 'ਤੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਲੰਮੇ ਸਮੇਂ ਤੋਂ ਰੱਖਿਆ ਹੋਇਆ ਹੈ, ਭਾਵੇਂ ਕਿ ਉਨ੍ਹਾਂ ਦੇ ਹੋਰਨਾਂ ਸਾਥੀਆਂ ਨੂੰ ਪਿਛਲੇ ਸਾਲ ਨਜ਼ਰਬੰਦੀ ਸਮਾਪਤ ਹੋਣ ਕਰਕੇ ਪੰਜਾਬ ਦੀਆਂ ਜੇਲ੍ਹਾਂ 'ਚ ਤਬਦੀਲ ਕਰ ਦਿੱਤਾ ਗਿਆ ਹੈ | ਜਦੋਂਕਿ ਲੋਕਾਂ ਨੂੰ ਇਹ ਉਮੀਦ ਸੀ ਕਿ ਅੰਮਿ੍ਤਪਾਲ ਸਿੰਘ ਦੀ ਨਜ਼ਰਬੰਦੀ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ 'ਚ ਲਿਆਉਣ ਦਾ ਰਾਹ ਪੱਧਰਾ ਹੋ ਜਾਵੇਗਾ, ਪਰ ਲੋਕਾਂ ਦੀਆਂ ਉਮੀਦਾਂ ਆਸਾਂ 'ਤੇ ਉਸ ਸਮੇਂ ਪਾਣੀ ਫਿਰ ਗਿਆ ਜਦੋਂ ਸਰਕਾਰ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਨਜ਼ਰਬੰਦੀ ਖਤਮ ਹੋਣ ਦੇ ਬਾਵਜੂਦ ਉਨ੍ਹਾਂ ਨਾਲ਼ ਸੰਬੰਧਤ ਹੋਰ 12 ਕੇਸਾਂ ਦੀ ਸੁਣਵਾਈ ਦੌਰਾਨ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਰੱਖਣ ਦਾ ਫੈਸਲਾ ਕਰ ਲਿਆ ਗਿਆ | ਇਹ ਪ੍ਰਗਟਾਵਾ ਜਥੇਦਾਰ ਬਾਬਾ ਗੁਰਦੀਪ ਸਿੰਘ ਰਾਮਗੜ੍ਹੀਆ ਅੰਸ਼ ਬੰਸ ਭਾਈਰੂਪਚੰਦ ਭਾਈਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਭਾਈ ਅੰਮਿ੍ਤਪਾਲ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ |