ਝਬਾਲ, 18 ਅਪ੍ਰੈਲ (ਸਰਬਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਸੈਸ਼ਨ 2025-26 ਦਾ ਬੋਰਡ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਮ.ਡੀ. ਪਰਮਜੀਤ ਸਿੰਘ ਸੋਹਲ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀ ਬਹੁਤ ਹੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ | ਪਵਨਦੀਪ ਕੌਰ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਹਿਜਪ੍ਰੀਤ ਕੌਰ ਨੇ 91 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਸਿਮਰਨਪ੍ਰੀਤ ਕੌਰ ਅਤੇ ਸੀਰਤਪ੍ਰੀਤ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | 85 ਫੀਸਦੀ ਤੋੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋੋਂ ਸਨਮਾਨਿਤ ਕੀਤਾ ਗਿਆ | ਸਕੂਲ ਐੱਮ.ਡੀ. ਪਰਮਜੀਤ ਸਿੰਘ ਸੋਹਲ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਨੂੰ ਦਿੰਦਿਆਂ ਹੋਇਆ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈਆਂ ਦਿੱਤੀਆਂ ਅਤੇ ਦੱਸਿਆ ਕਿ ਇਸ ਸਕੂਲ ਨੇ ਪਿਛਲੇ 34 ਸਾਲਾਂ ਤੋਂ ਇਲਾਕੇ ਵਿਚ ਸਿੱਖਿਆ ਦੇ ਖੇਤਰ ਤੋਂ ਇਲਾਵਾ ਧਾਰਮਿਕ ਖੇਤਰ, ਖੇਡਾਂ ਅਤੇ ਹੋਰ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ ਹਨ | ਇਸ ਸਮੇਂ ਸਕੂਲ ਪਿ੍ੰਸੀਪਲ ਵਰਿੰਦਰ ਕੌਰ, ਮੈਨੇਜਿੰਗ ਕਮੇਟੀ ਸਕੱਤਰ ਹਰਜਿੰਦਰਪਾਲ ਸਿੰਘ, ਮੈਨੇਜਰ ਸਿਮਰਤਪਾਲ ਸਿੰਘ ਆਦਿ ਹਾਜ਼ਰ ਸਨ |