ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਪੁਲਿਸ ਨੇ ਸਰਹੱਦ ਦੇ ਨਜ਼ਦੀਕ ਤੋਂ ਸੂਚਨਾ ਦੇ ਅਧਾਰ 'ਤੇ 969 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਖਾਲੜਾ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਮਾਡੀਮੇਘਾ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿਬਲਵਿੰਦਰ ਸਿੰਘ ਪੁੱਤਰ ਸਮੁੰਦ ਸਿੰਘ ਵਾਸੀ ਮਾੜੀਕੰਬੋਕੇ ਦੇ ਕਣਕ ਦੇਖੇਤ ਵਿਚ ਕੋਈ ਵਸਤੂ ਡਰੋਨ ਰਾਹੀਂ ਸੁੱਟੀ ਗਈ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤਾਂ ਸਰਚ ਦੌਰਾਨ ਇਕ ਪੈਕੇਟ ਬਰਾਮਦ ਹੋਇਆ, ਜਿਸ ਜਿਸ 'ਚੋਂ 505 ਗ੍ਰਾਮ ਹੈਰੋਇਨ ਬਰਾਮਦ ਹੋਈ | ਐੱਸ.ਐੱਚ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਐੱਸ.ਆਈ. ਅਰਵਿੰਦਰ ਸਿੰਘ ਪੁਲਿਸ ਪਾਰਟੀ ਸਮੌਤ ਪਿੰਡ ਡਲੀਰੀ ਮੌਜੂਦ ਸੀ ਤਾਂ ਉਨ੍ਹਾਂ ਨੂੰ ਕੁਲਦੀਪ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਡੱਲ ਨੇ ਸੂਚਨਾ ਦਿੱਤੀ ਕਿ ਉਸ ਨੇ ਸਵਰਨ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਡੱਲ ਦੀ ਜ਼ਮੀਨ ਠੇਕੇ 'ਤੇ ਲਈ ਹੈ ਅਤੇ ਕਣਕ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਹੈ ਤਾਂ ਤੁਰੰਤ ਉਨ੍ਹਾਂ ਵਲੋਂ ਕਾਰਵਾਈ ਕਰਦੇ ਹੋਏ ਉਕਤ ਖੇਤ 'ਚੋਂ ਇਕ ਪੈਕੇਟ ਬਰਾਮਦ ਕੀਤਾ, ਜਿਸ ਵਿਚੋਂ 463 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਐੱਸ.ਐੱਚ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |