01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੰਡੀਆਂ 'ਚ ਕਿਸਾਨਾਂ ਦੀ ਸਹੂਲਤ, ਆੜ੍ਹਤੀਆਂ ਲਈ ਲੋੜੀਂਦੇ ਇੰਤਜ਼ਾਮ ਨੂੰ ਯਕੀਨੀ ਬਣਾਇਆ ਗਿਆ-ਬੀਬਾ ਭੁੱਲਰ <br/>

Ad Position 21
No active advertisement
ਅਜੀਤ ਡੈਸਕ 19-04-2026
ਪੱਟੀ, 18 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਪੱਟੀ ਤੋੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੇ ਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ 'ਚ ਫ਼ਸਲ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਕਈ ਅਹਿਮ ਕਿਸਾਨ ਪੱਖੀਂ ਫੈਸਲਿਆਂ 'ਤੇ ਮੋਹਰ ਲਾਈ ਹੈ, ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ | ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀਦ ਬਦਲੇ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪੁਖ਼ਤਾ ਪ੍ਰਬੰਧਾਂ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਖਰੀਦ ਦੇ ਨਾਲ-ਨਾਲ ਲਿਫਟਿੰਗ ਵੀ ਨਾਲੋ-ਨਾਲ ਹੋ ਸਕੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀਆਂ ਕੋਸ਼ਿਸ਼ਾ ਸਦਕਾ 2022 ਤੋਂ ਲਗਾਤਾਰ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਿਨ੍ਹਾਂ ਕਿਸੇ ਅੜਚਨ ਸੁਚੱਜੇ ਢੰਗ ਨਾਲ ਖਰੀਦਿਆ ਜਾ ਰਿਹਾ ਹੈ | ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ, ਆੜ੍ਹਤੀਆਂ ਲਈ ਲੋੜੀਂਦੇ ਇੰਤਜ਼ਾਮ ਅਤੇ ਲੇਬਰ ਲਈ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ, ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਚਨਬੱਧਤਾ ਦੁਹਰਾਈ ਹੈ ਕਿ ਬੇਮੌਸਮੀ ਬਰਸਾਤ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਢੁਕਵੀਂ ਭਰਪਾਈ ਕੀਤੀ ਜਾਵੇਗੀ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਰਿੰਦਰ ਸਿੰਘ ਉੱਪਲ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਰਾਜਬੀਰ ਸਿੰਘ, ਬਲਾਕ ਪ੍ਰਧਾਨ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਮਤਾ ਨਿਕੇਤਨ ਸਕੂਲ 'ਚ ਵਿਰਾਸਤ ਨਾਲ ਜੁੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ <br/> ਅਗਲੀ ਖ਼ਬਰ ਸਰਹੱਦ ਤੋਂ 969 ਗ੍ਰਾਮ ਹੈਰੋਇਨ ਬਰਾਮਦ
Ad Position 24