01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਜ਼ਡਮ ਸਕੂਲ ਆਫ ਅਕੈਡਮਿਕਸ ਐਂਡ ਸਪੋਰਟਸ 'ਚ ਅੱਗ ਸੁਰੱਖਿਆ ਸੰਬੰਧੀ ਮੌਕ ਡਰਿੱਲ ਕਰਵਾਈ <br/>

Ad Position 21
No active advertisement
ਅਜੀਤ ਡੈਸਕ 19-04-2026
ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਵਿਜ਼ਡਮ ਸਕੂਲ ਆਫ ਅਕੈਡਮਿਕਸ ਐਂਡ ਸਪੋਰਟਸ 'ਚ ਅੱਗ ਸੁਰੱਖਿਆ ਸੰਬੰਧੀ ਇਕ ਮਹੱਤਵਪੂਰਨ ਮੌਕ ਡਰਿੱਲ ਕਰਵਾਈ ਗਈ | ਇਹ ਡਰਿੱਲ ਰਮਨਦੀਪ ਸਿੰਘ ਅਤੇ ਉਨ੍ਹਾਂ ਦੀ ਮਾਹਿਰ ਟੀਮ ਦੀ ਰਹਿਨੁਮਾਈ ਹੇਠ ਕਰਵਾਈ ਗਈ | ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਅੱਗ ਲੱਗਣ ਦੀ ਸਥਿਤੀ ਵਿਚ ਸੁਰੱਖਿਆ ਉਪਾਅ ਅਤੇ ਤੁਰੰਤ ਕਾਰਵਾਈ ਬਾਰੇ ਜਾਗਰੂਕ ਕਰਨਾ ਸੀ | ਡਰਿੱਲ ਦੌਰਾਨ ਵਿਦਿਆਰਥੀਆਂ ਨੂੰ ਅੱਗ ਬੁਝਾਉਣ ਲਈ ਵਰਤੇ ਜਾਣ ਵਾਲੇ ਦੋ ਪ੍ਰਮੁੱਖ ਸਾਧਨਾਂ ਕਾਰਬਨ ਡਾਈਆਕਸਾਈਡ ਅਤੇ ਅੱਗ ਬਝਾਉਣ ਵਾਲੇ ਸਿਲੰਡਰ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਹ ਮੌਕ ਡਰਿੱਲ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦੇਣ ਵਿਚ ਸਫਲ ਰਹੀ ਕਿ ਅੱਗ ਵਰਗੀਆਂ ਅਚਾਨਕ ਆਫਤਾਂ ਲਈ ਸਦਾ ਤਿਆਰ ਰਹਿਣਾ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀਮਤੀ ਅੰਮਿ੍ਤ ਖੇੜਾ, ਪਿ੍ੰਸੀਪਲ ਸ਼੍ਰੀਮਤੀ ਗੁਰਪ੍ਰੀਤ ਜੌਹਲ, ਵਾਈਸ ਪਿ੍ੰਸੀਪਲ ਹਰਲੀਨ ਕੌਰ ਅਤੇ ਪ੍ਰਬੰਧਕ ਸ਼੍ਰੀਮਤੀ ਸ਼ਵੇਤਾ ਸਹਿਗਲ ਸਮੇਤ ਸਾਰੇ ਸਟਾਫ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਮੁਟਿਆਰਪੁਰਾ ਵਿਖੇ ਘਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਨਜ਼ਰਬੰਦੀ ਜਾਰੀ ਰੱਖਣੀ ਲੋਕਾਂ ਦੇ ਹੱਕਾਂ ਦਾ ਘਾਣ ਹੈ-ਭਾਈ ਕਲਦਮਨ ਰੂਪ ਸਿੰਘ <br/>
Ad Position 24