28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੰਡੀ ਮਹਿਤਾ ਵਿਖੇ ਐੱਸ.ਡੀ.ਐੱਮ. ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 20-04-2026

ਚੌਂਕ ਮਹਿਤਾ, 19 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਦਾਣਾ ਮੰਡੀ ਮਹਿਤਾ ਵਿਖੇ ਕਣਕ ਦੀ ਸਰਕਾਰੀ ਖਰੀਦ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇ ਰਾਜਪੂਤਾਂ ਵੀ ਮੌਜੂਦ ਸਨ | ਇਸ ਦੌਰਾਨ ਐੱਸ.ਡੀ.ਐੱਮ. ਨੇ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਵੇਚਣ ਆਏ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ | ਉਨ੍ਹਾਂ ਆਖਿਆ ਕਿ ਕਣਕ ਦੀ ਖਰੀਦ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹਨ | ਸੀਜਨ ਦੇ ਚੱਲਦਿਆਂ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਸਰਕਾਰੀ ਖਰੀਦ ਹੋਣ ਦੇ ਬਾਅਦ 24 ਤੋਂ 48 ਘੰਟਿਆਂ ਦੇ ਅੰਦਰ ਅੰਦਰ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਚਲੀ ਜਾਵੇਗੀ | ਇਸ ਮੌਕੇ ਡਿਪਟੀ ਡੀ. ਐੱਮ. ਬਿਕਰਮਜੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਮਹਿਤਾ, ਪਨਗਰੇਨ ਦੇ ਇੰਸਪੈਕਟਰ ਪ੍ਰਭਜੋਤ ਸਿੰਘ, ਜਤਿੰਦਰ ਸਿੰਘ ਲੱਧਾਮੁੰਡਾ ਤੇ ਮਾਰਕੀਟ ਕਮੇਟੀ ਦੇ ਕਰਮਚਾਰੀ ਜਗਦੀਪ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਾਨੂੰਨ ਨੂੰ ਲੈ ਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ <br/> ਅਗਲੀ ਖ਼ਬਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਲੋਕ ਲਹਿਰ ਬਣੀ-ਜ਼ਿਲ੍ਹਾ ਪ੍ਰਧਾ...
Ad Position 24