28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੇਅਦਬੀ ਕਾਨੂੰਨ ਨੂੰ ਲੈ ਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ <br/>

Ad Position 21
No active advertisement
ਅਜੀਤ ਡੈਸਕ 20-04-2026
ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਅਹਿਮ ਪੱਤਰ ਲਿਖਿਆ ਗਿਆ ਹੈ | ਇਸ ਪੱਤਰ ਰਾਹੀਂ ਉਨ੍ਹਾਂ ਨੇ ਜਿੱਥੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਨਵੇਂ ਕਾਨੂੰਨ ਦੀ ਪ੍ਰਭਾਵਸ਼ਾਲੀ ਪਾਲਣਾ ਲਈ ਅਹਿਮ ਸੰਵਿਧਾਨਕ ਸੁਝਾਅ ਦਿੱਤੇ ਹਨ, ਉੱਥੇ ਹੀ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਖੇ ਦਾਗੀ ਕਿਰਦਾਰਾਂ ਅਤੇ ਨਸ਼ਾ ਤਸਕਰਾਂ ਨੂੰ ਮਿਲ ਰਹੀ ਅਣਐਲਾਨੀ ਸਰਪ੍ਰਸਤੀ 'ਤੇ ਵੀ ਗੰਭੀਰ ਚਿੰਤਾ ਪ੍ਰਗਟਾਈ ਹੈ | ਉਨ੍ਹਾਂ ਸਰਕਾਰ ਨੂੰ ਸੁਝਾਅ ਦਿੱਤਾ ਕਿ ਅਜਿਹੇ ਮਾਮਲਿਆਂ ਵਿਚ ਸਰਕਾਰ ਖੁਦ ਮੁੱਖ ਰੱਖਿਅਕ ਅਤੇ ਸਰਪ੍ਰਸਤ ਬਣ ਕੇ ਅਦਾਲਤ ਵਿਚ ਕੇਸ ਲੜੇ, ਗਵਾਹਾਂ ਦੀ ਪਛਾਣ ਗੁਪਤ ਰੱਖਣ ਲਈ ਵਿਸ਼ੇਸ਼ ਆਦੇਸ਼ ਜਾਰੀ ਹੋਣ ਅਤੇ ਸਾਜਿਸ਼ਕਰਤਾਵਾਂ ਦੀਆਂ ਸੰਪਤੀਆਂ ਜ਼ਬਤ ਕਰਨ ਲਈ ਕਾਲੇ ਧਨ ਅਤੇ ਗੈਰ-ਕਾਨੂੰਨੀ ਜਾਇਦਾਦਾਂ ਵਿਰੁੱਧ ਬਣੇ ਸਖ਼ਤ ਕਾਨੂੰਨਾਂ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਦੋਸ਼ੀ ਅਦਾਲਤੀ ਖਾਮੀਆਂ ਦਾ ਫ਼ਾਇਦਾ ਨਾ ਉਠਾ ਸਕਣ | ਇਸਦੇ ਨਾਲ ਹੀ ਬ੍ਰਹਮਪੁਰਾ ਨੇ ਪੰਜਾਬ ਦੀ ਨੌਜਵਾਨੀ ਦੇ ਹੋ ਰਹੇ ਘਾਣ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ 8 ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਖਡੂਰ ਸਾਹਿਬ ਨਸ਼ਿਆਂ ਅਤੇ ਅਪਰਾਧਿਕ ਗਰੋਹਾਂ ਦੀ ਦਲਦਲ ਦਾ ਸਾਹਮਣਾ ਕਰ ਰਹੀ ਹੈ | ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅੱਜ ਸਮਾਜਿਕ ਅਤੇ ਸਿਆਸੀ ਪੱਧਰ 'ਤੇ ਕੁਝ ਦਾਗੀ ਕਿਰਦਾਰਾਂ, ਸ਼ੱਕੀ ਪਿਛੋਕੜ ਵਾਲੇ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਅਣਐਲਾਨੀ ਛਤਰ-ਛਾਇਆ ਮਿਲ ਰਹੀ ਹੈ, ਜਿਸ ਕਾਰਨ ਖਡੂਰ ਸਾਹਿਬ ਦੇ ਆਮ ਲੋਕਾਂ ਵਿਚ ਭਾਰੀ ਰੋਸ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦੀਨੇਵਾਲ ਵਿਖੇ 'ਆਪ', ਅਕਾਲੀ ਦਲ ਪਾਰਟੀ ਦੇ ਸੈਂਕੜੇ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਸਾਬਕਾ ਵਿਧਾਇਕ ਸਿੱਕੀ ਨੇ ਕੀਤ... ਅਗਲੀ ਖ਼ਬਰ ਮੰਡੀ ਮਹਿਤਾ ਵਿਖੇ ਐੱਸ.ਡੀ.ਐੱਮ. ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>
Ad Position 24