28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਿੰਡ ਦੀਨੇਵਾਲ ਵਿਖੇ 'ਆਪ', ਅਕਾਲੀ ਦਲ ਪਾਰਟੀ ਦੇ ਸੈਂਕੜੇ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਸਾਬਕਾ ਵਿਧਾਇਕ ਸਿੱਕੀ ਨੇ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 20-04-2026

ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਕਾਂਗਰਸ ਪਾਰਟੀ ਦੇ ਦਿੱਗਜ਼ ਆਗੂ ਰਮਨਜੀਤ ਸਿੰਘ ਸਿੱਕੀ ਵਲੋਂ ਆਏ ਦਿਨ ਵਿਰੋਧੀਆਂ ਪਾਰਟੀਆਂ ਦੇ ਆਗੂ ਅਤੇ ਵਰਕਰਾਂ ਨੂੰ ਆਪਣੇ ਗਲ ਲਗਾ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਕੇ ਹਲਕਾ ਖਡੂਰ ਸਾਹਿਬ ਵਿਚ ਦਿਨੋ-ਦਿਨ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਖਡੂਰ ਦੇ ਨਜ਼ਦੀਕੀ ਪਿੰਡ ਦੀਨੇਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਬੀ.ਜੇ.ਪੀ. ਪਾਰਟੀ ਦੇ ਸੈਂਕੜੇ ਵਰਕਰਾਂ ਅਤੇ ਆਗੂਆ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਕਰਦੇ ਹੋਏ ਕਿਹਾ ਕਿ ਇਹ ਸ਼ਾਮਿਲ ਹੋਣ ਵਾਲੇ ਸਾਰੇ ਆਗੂ ਅਤੇ ਵਰਕਰ ਅੱਜ ਤੋਂ ਮੇਰਾ ਪਰਿਵਾਰ ਹਨ ਅਤੇ ਇਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਸਿੱਕੀ ਹਮੇਸ਼ਾਂ ਲੋਕਾਂ ਨਾਲ ਖੜ੍ਹਾ ਨਜ਼ਰ ਆਵੇਗਾ | ਉਨ੍ਹਾਂ ਕਿਹਾ ਕਿ ਜਿਥੇ ਬੀ.ਜੇ.ਪੀ. ਅਤੇ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬੀਅਤ ਦਾ ਘਾਣ ਕੀਤਾ ਹੈ, ਉਥੇ ਮੌਜੂਦਾ ਸਰਕਾਰ ਦੇ ਆਗੂ ਕਾਰੋਬਾਰੀਆਂ ਨਾਲ ਧੱਕਾ ਤਾਂ ਕਰ ਹੀ ਰਹੇ ਹਨ, ਉਥੇ ਪੰਜਾਬ ਦੇ ਰਖਵਾਲੇ ਸਾਡੀਆਂ ਧੀਆਂ-ਭੈਣਾਂ ਨੂੰ ਭਰਿੰਡ ਦੱਸ ਕੇ ਸਾਰੇ ਪੰਜਾਬ ਨੂੰ ਸ਼ਰਮਸ਼ਾਰ ਵੀ ਕਰ ਰਹੇ ਹਨ | ਸਿੱਕੀ ਨੇ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਹੀ ਅਣਖੀ ਲੋਕ ਹਨ ਤੇ 2027 ਵਿਚ ਇਨ੍ਹਾਂ ਪੰਜਾਬ ਵਿਰੋਧੀਆਂ ਨੂੰ ਮੂੰਹ ਨਹੀਂ ਲਾਉਣਗੇ ਤੇ ਕਾਂਗਰਸ ਪਾਰਟੀ ਦੀ ਬਹੁਤ ਵੱਡੇ ਬਹੁਮਤ ਨਾਲ ਸਰਕਾਰ ਬਣਾਉਣਗੇ | ਇਸ ਮੌਕੇ ਸ਼ਾਮਿਲ ਹੋਏ ਵਿਅਕਤੀਆਂ ਨੂੰ ਸਿਰੋਪਾਓ ਦੇ ਕਿ ਸਨਮਾਨਿਤ ਵੀ ਕੀਤਾ | ਪਿੰਡ ਦੀਨੇਵਾਲ ਵਿਖੇ ਸ਼ਾਮਿਲ ਹੋਏ ਪਰਿਵਾਰਾਂ ਵਿਚ ਹਰਭਜਨ ਸਿੰਘ, ਅਮਰਜੀਤ ਸਿੰਘ, ਮੈਂਬਰ ਪੰਚਾਇਤ ਦਲਜੀਤ ਸਿੰਘ, ਬਲਦੇਵ ਸਿੰਘ, ਨਿਸ਼ਾਨ ਸਿੰਘ, ਮਨਜਿੰਦਰ ਸਿੰਘ, ਜਗਤਾਰ ਸਿੰਘ, ਹਰਬੰਸ ਸਿੰਘ, ਮੇਜਰ ਸਿੰਘ, ਲਵਜੋਤ ਸਿੰਘ, ਅੰਮਿ੍ਤਪਾਲ ਸਿੰਘ, ਵਿਰਸਾ ਸਿੰਘ, ਰਛਪਾਲ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਜਗੀਰ ਸਿੰਘ, ਜੋਗਿੰਦਰ ਸਿੰਘ, ਲਵਜੋਤ ਸਿੰਘ, ਅਮਰੀਕ ਸਿੰਘ, ਪਲਵਿੰਦਰ ਸਿੰਘ, ਅਜੀਤ ਸਿੰਘ, ਲੱਖਾ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਬਾਬਾ ਰਾਜੂ, ਗੋਰਾ ਸਿੰਘ, ਮਨਜੀਤ ਸਿੰਘ, ਸਿੰਗਾਰਾ ਸਿੰਘ, ਨਿਸ਼ਾਨ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ ਸ਼ਾਹ, ਕਸ਼ਮੀਰ ਕੌਰ, ਜਸਬੀਰ ਕੌਰ, ਜਗੀਰ ਕੌਰ, ਗਿਆਨ ਕੌਰ, ਹਰਜੀਤ ਕੌਰ, ਸੁਰਜੀਤ ਕੌਰ ਸਾਰੇ ਪਰਿਵਾਰਾਂ ਨੇ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕੀਤੀ | ਇਸ ਤੋਂ ਇਲਾਵਾ ਗੁਰਦਿਆਲ ਸਿੰਘ ਗਿੱਲ, ਸਰਬਜੀਤ ਸਿੰਘ ਨੰਬਰਦਾਰ, ਕੈਪਟਨ ਸੁਖਦੇਵ ਸਿੰਘ, ਮੈਂਬਰ ਪੰਚਾਇਤ ਅਮਰਜੋਤ ਸਿੰਘ ਜੋਤੀ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਸਾਬਾ, ਜੀਵਨ ਸਿੰਘ, ਸਰਪੰਚ ਅਮਨਦੀਪ ਸਿੰਘ ਸ਼ਾਹ ਕੰਗ, ਸਾਬਕਾ ਸਰਪੰਚ ਪ੍ਰਗਟ ਸਿੰਘ, ਬਚਿੱਤਰ ਸਿੰਘ ਕੰਗ, ਸੁਖਚੈਨ ਸਿੰਘ ਸੋਨੀ ਜਹਾਂਗੀਰ ਆਦਿ ਮੁਹਤਬਰ ਵਿਅਕਤੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚੋਂ ਮੋਬਾਈਲ ਫ਼ੋਨ, ਸਿੰਮ ਅਤੇ ਹੋਰ ਸਾਮਾਨ ਬਰਾਮਦ <br/> ਅਗਲੀ ਖ਼ਬਰ ਬੇਅਦਬੀ ਕਾਨੂੰਨ ਨੂੰ ਲੈ ਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ <br/>
Ad Position 24