28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗੋਇੰਦਵਾਲ ਜੇਲ੍ਹ ਵਿਚੋਂ ਮੋਬਾਈਲ ਫ਼ੋਨ, ਸਿੰਮ ਅਤੇ ਹੋਰ ਸਾਮਾਨ ਬਰਾਮਦ <br/>

Ad Position 21
No active advertisement
ਅਜੀਤ ਡੈਸਕ 20-04-2026
ਤਰਨ ਤਾਰਨ, 19 ਅਪ੍ਰੈਲ (ਇਕਬਾਲ ਸਿੰਘ ਸੋਢੀ)-ਹਮੇਸ਼ਾਂ ਹੀ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਮਿਲਣਾ ਬਾਦਸਤੂਰ ਜਾਰੀ ਹੈ | ਇਸ ਸੰਬੰਧੀ ਥਾਣਾ ਗੋਇੰਦਵਾਲ ਦੀ ਪੁਲਿਸ ਵਲੋਂ ਚਾਰ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਮਨਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਮਿਤੀ 14 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀ ਸਾਜਨਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਸੁਲਤਾਨਵਿੰਡ ਅਤੇ ਸੁਲਤਾਨ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਲੋਹਾਰਕਾ ਦੇ ਪਾਸੋਂ 16 ਬੀੜੀਆਂ ਅਤੇ 11 ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਈਆਂ | ਇਸ ਸੰਬੰਧੀ ਏ.ਐਸ.ਆਈ. ਅਰਜਨ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਪ੍ਰਗਟ ਸਿੰਘ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 14 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀ ਜੋਧਬੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਚਵਿੰਡਾ ਦੇਵੀ ਅਤੇ ਜਸਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਪਾਸੋਂ 1 ਕੀ ਪੈਡ ਫੋਨ, 1 ਟੱਚ ਫੋਨ ਸਮੇਤ 2 ਸਿੰਮਾਂ ਬਰਾਮਦ ਹੋਈਆਂ | ਇਸੇ ਤਰ੍ਹਾਂ ਹੰਸਰਾਜ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੇ ਸਬ ਇੰਸਪੈਕਟਰ ਅਮਰਜੀਤ ਕੌਰ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 8 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਲੋਹਾਰਕਾ ਪਾਸੋਂ 1 ਟੱਚ ਫੋਨ, 1 ਸਿੰਮ ਬਰਾਮਦ ਹੋਈ | ਉਕਤ ਹਵਾਲਾਤੀਆਂ ਦੇ ਖ਼ਿਲਾਫ਼ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰੀ ਅਸਲੇ੍ਹ ਸਮੇਤ ਪੁਲਿਸ ਵਲੋਂ ਤਿੰਨ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਪਿੰਡ ਦੀਨੇਵਾਲ ਵਿਖੇ 'ਆਪ', ਅਕਾਲੀ ਦਲ ਪਾਰਟੀ ਦੇ ਸੈਂਕੜੇ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਸਾਬਕਾ ਵਿਧਾਇਕ ਸਿੱਕੀ ਨੇ ਕੀਤ...
Ad Position 24