28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਤਰਨਾ ਦਲ ਨੇ ਸਰੋਵਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ, 55 ਦੇ ਕਰੀਬ ਪ੍ਰਾਣੀਆਂ ਨੇ ਅੰਮਿ੍ਤ ਛਕਿਆ <br/>

Ad Position 21
No active advertisement
ਅਜੀਤ ਡੈਸਕ 20-04-2026
ਬਾਬਾ ਬਕਾਲਾ ਸਾਹਿਬ, 19 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ , ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਸਰੋਵਰ ਬਾਬਾ ਗੁਰਮੁੱਖ ਸਿੰਘ ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉਘੇ ਪੰਥਕ ਕਵੀਸ਼ਰ-ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 55 ਦੇ ਕਰੀਬ ਪ੍ਰਾਣੀ ਅੰਮਿ੍ਤ ਛਕਕੇ ਗੁਰੂ ਵਾਲੇ ਬਣੇ | ਇਸ ਮੌਕੇ ਪੰਜ ਪਿਆਰਿਆਂ ਨੇ ਅੰਮਿ੍ਤ ਪਾਣ ਕਰਾਉਣ ਪਿਛੋਂ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਤੋਂ ਜਾਣੂ ਕਰਵਾਇਆ | ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਪਿ੍ੰ: ਦਿਲਬਾਗ ਸਿੰਘ ਭੁੱਲਰ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੋਲਸੇਲ ਵਾਲੇ), ਜ: ਜਰਨੈਲ ਸਿੰਘ ਚੀਮਾਬਾਠ, ਅੰਮਿ੍ਤਪਾਲ ਸਿੰਘ ਚੀਮਾਬਾਠ, ਬਾਬਾ ਭਗਵਾਨ ਸਿੰਘ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਠੇਕੇਦਾਰ ਰਾਮ ਲੁਭਾਇਆ, ਮਾ: ਸਵਰਨ ਸਿੰਘ, ਮਾ: ਜੁਝਾਰ ਸਿੰਘ, ਬਲਬੀਰ ਸਿੰਘ ਬਾਊ, ਬਾਬਾ ਸ਼ੇਰ ਸਿੰਘ ਚੱਬਾ, ਬਾਬਾ ਤਰਨਾ ਸਿੰਘ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਾਤਾ ਗੰਗਾ ਸੀ: ਸੈ: ਸਕੂਲ ਦਾ ਪੰਜਵੀਂ ਜਮਾਤ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸਰਕਲ ਮਜੀਠਾ ਦੀ ਇਕੱਤਰਤਾ <br/>
Ad Position 24