ਅਜਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਵਲੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ | ਇਸ ਦੌਰਾਨ ਸ਼ਹਿਰੀ ਪ੍ਰਧਾਨ ਅਮਿਤ ਔਲ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਦੀਦਾਰੇ ਕਰਨਗੇ | ਇਸ ਮੌਕੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਹਲਕਾ ਕੁਆਰਡੀਨੇਟਰ ਬੀਬੀ ਗੁਰਦੀਪ ਕੌਰ, ਹਰਪ੍ਰੀਤ ਸਿੰਘ ਸੋਹਲ, ਸਰਪੰਚ ਜਗੀਰ ਸਿੰਘ, ਹੀਰਾ ਸਿੰਘ ਸੱਫੇਵਾਲੀਆ, ਸੁੱਖ ਨਿੱਝਰ, ਯੁੱਧਵੀਰ ਸਿੰਘ, ਜਗਜੀਤ ਸਿੰਘ, ਸੁਨੀਤਾ ਚੋਪੜਾ, ਹਰੀਸ਼ ਕੁਮਾਰ, ਸੁਖਵੀਰ ਸਿੰਘ ਤੇ ਗੁਰਸ਼ਰਨ ਕੌਰ ਆਦਿ ਹਾਜ਼ਰ ਸਨ |